News

ਰਾਹੁਲ ਗਾਂਧੀ ਦਾ ਵੱਡਾ ਬਿਆਨ, ਕਾਂਗਰਸੀ ਕਾਰਕੁਨਾਂ ਨੂੰ ਪੁੱਛ ਕੇ ਤੈਅ ਕਰਨਗੇ CM ਚਿਹਰਾ

ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਕੱਲ੍ਹ 27 ਜਨਵਰੀ ਨੂੰ ਪੰਜਾਬ ਦੇ ਦੌਰੇ ’ਤੇ ਸਨ। ਇਸ ਦੌਰਾਨ ਜਲੰਧਰ ਵਿੱਚ ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਜੇ ਕਾਂਗਰਸ ਪਾਰਟੀ, ਉਸ ਦੇ ਕਾਰਕੁਨ ਤੇ ਪੰਜਾਬ ਚਾਹੁੰਦਾ ਹੈ ਤਾਂ ਫਿਰ ਉਹ ਮੁੱਖ ਮੰਤਰੀ ਦਾ ਫ਼ੈਸਲਾ ਤੁਹਾਡੇ ਲਈ ਲੈਣਗੇ।

ਉਹਨਾਂ ਕਿਹਾ ਕਿ ਉਹ ਆਪਣੇ ਕਾਰਕੁਨਾਂ ਤੋਂ ਪੁੱਛ ਕੇ ਮੁੱਖ ਮੰਤਰੀ ਬਾਰੇ ਫੈਸਲਾ ਕਰਨਗੇ। ਉਹਨਾਂ ਕਿਹਾ ਕਿ ਜਿਹੜਾ ਸਹੀ ਵਿਅਕਤੀ ਹੋਵੇਗਾ, ਉਹ ਪੰਜਾਬ ਨੂੰ ਅੱਗੇ ਲਿਜਾਵੇਗਾ ਤੇ ਬਾਕੀ ਸਾਰੇ ਵਿਅਕਤੀ ਮਿਲ ਕੇ ਇੱਕ ਟੀਮ ਵਾਂਗ ਲੜਾਈ ਲੜਨਗੇ।

ਦੱਸ ਦਈਏ ਕਿ ਰਾਹੁਲ ਗਾਂਧੀ ਤੋਂ ਪਹਿਲਾਂ ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ। ਦੱਸ ਦਈਏ ਕਿ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੌਰੇ ’ਤੇ ਆਏ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਜਲੰਧਰ ਪਹੁੰਚੇ ਸਨ।

ਇਥੇ ਪਹੁੰਚਣ ’ਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਇਥੇ ਦੱਸਣਯੋਗ ਹੈ ਕਿ ਰਾਹੁਲ ਗਾਂਧੀ ਜਲੰਧਰ ਦੇ ਮਿੱਠਾਪੁਰ ਵਿਖੇ ਵ੍ਹਾਈਟ ਡਾਇਮੰਡ ਹੋਟਲ ਤੋਂ ‘ਨਵੀਂ ਸੋਚ ਨਵਾਂ ਪੰਜਾਬ’ ਅਧੀਨ ਵਰਚੁਅਲ ਰੈਲੀ ਦੀ ਸ਼ੁਰੂਆਤ ਕੀਤੀ।

Click to comment

Leave a Reply

Your email address will not be published.

Most Popular

To Top