ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਚਰਨਜੀਤ ਚੰਨੀ ਨੂੰ ਸੀਐਮ ਉਮੀਦਵਾਰ ਬਣਾਉਣ ਦੀ ਉੱਠੀ ਮੰਗ
By
Posted on

ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਫੇਰੀ ਤੇ ਆਏ ਹੋਏ ਹਨ। ਇਸ ਦੌਰਾਨ ਮੰਗ ਉਠੀ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਸੀਐਮ ਉਮੀਦਵਾਰ ਐਲਾਨਿਆ ਜਾਵੇ। ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੇ ਕਿਹਾ ਕਿ ਮੈਂ ਹਾਈਕਮਾਂਡ ਨੂੰ ਕਹਿਣਾ ਚਾਹੁੰਦਾ ਹਾਂ ਕਿ ਜਲਦੀ ਤੋਂ ਜਲਦੀ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸੀਐਮ ਉਮੀਦਵਾਰ ਐਲਾਨਿਆ ਜਾਵੇ।

ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੇ ਕਿਹਾ ਕਿ ਮੈਂ ਹਾਈਕਮਾਂਡ ਨੂੰ ਕਹਿਣਾ ਚਾਹੁੰਦਾ ਹਾਂ ਕਿ ਜਲਦੀ ਤੋਂ ਜਲਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੀਐਮ ਉਮੀਦਵਾਰ ਐਲਾਨਿਆ ਜਾਵੇ। ਉਹਨਾਂ ਦਾਅਵਾ ਕੀਤਾ ਕਿ ਜੇ ਕੋਈ ਪੰਜਾਬ ਦੀਆਂ ਸਾਰੀਆਂ ਬਿਮਾਰੀਆਂ ਦਾ ਇਲਾਜ ਕਰ ਸਕਦਾ ਹੈ ਤਾਂ ਚਰਨਜੀਤ ਸਿੰਘ ਚੰਨੀ ਹੀ ਕਰ ਸਕਦਾ ਹੈ।
ਰਾਣਾ ਕੇਪੀ ਦੇ ਇਸ ਬਿਆਨ ਮਗਰੋਂ ਪੰਜਾਬ ਕਾਂਗਰਸ ਵਿੱਚ ਫਿਰ ਧੜੇਬੰਦੀ ਵਧ ਸਕਦੀ ਹੈ ਕਿਉਂ ਕਿ ਕੁਝ ਲੀਡਰ ਨਵਜੋਤ ਸਿੱਧੂ ਨੂੰ ਸੀਐਮ ਚਿਹਰਾ ਬਣਾਉਣ ਦੀ ਪੈਰਵਾਈ ਕਰ ਰਹੇ ਹਨ। ਨਵਜੋਤ ਸਿੱਧੂ ਖੁਦ ਨੂੰ ਵੀ ਸੀਐਮ ਦਾ ਦਾਅਵੇਦਾਰ ਦੱਸ ਰਹੇ ਹਨ।
