ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਪਹੁੰਚਣ ’ਤੇ 1984 ਦੇ ਪੀੜਤ ਪਰਿਵਾਰਾਂ ਨੇ ਕੀਤਾ ਵਿਰੋਧ

ਪੰਜਾਬ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਪਹੁੰਚ ਚੁੱਕੀ ਹੈ। ਪੰਜਾਬ ਵਿੱਚ ਇਸ ਯਾਤਰਾ ਦੀ ਸ਼ੁਰੂਆਤ ਖੰਨਾ ਦੇ ਦੋਰਾਹਾ ਤੋਂ ਕੀਤੀ ਗਈ ਹੈ।
ਇਸ ਯਾਤਰਾ ਦੌਰਾਨ ਰਾਹੁਲ ਗਾਂਧੀ ਦੁਪਹਿਰ ਦੋਰਾਹਾ, ਸਾਹਨੇਵਾਲ, ਢੰਡਾਰੀ ਤੋਂ ਹੁੰਦੇ ਹੋਏ ਲੁਧਿਆਣਾ ਵਿਖੇ ਸਮਰਾਲਾ ਚੌਂਕ ਪਹੁੰਚਣਗੇ ਅਤੇ ਇੱਕ ਇਕੱਠ ਨੂੰ ਵੀ ਸੰਬੋਧਨ ਕਰਨਗੇ।
ਦੂਜੇ ਪਾਸੇ 1984 ਦੇ ਪੀੜਤ ਪਰਿਵਾਰਾਂ ਵੱਲੋਂ ਭਾਰਤ ਜੋੜੋ ਯਾਤਰਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਵਿਰੋਧ ਦੇ ਚਲਦੇ 1984 ਦੇ ਪੀੜਤ ਪਰਿਵਾਰਾਂ ਵੱਲੋਂ ਲੁਧਿਆਣਾ ਦੇ ਘੰਟੇ ਘਰ ਵਿਖੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਗਿਆ।