News

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਨੇ ਵਾਪਸ ਲਿਆ ਅਸਤੀਫ਼ਾ

ਨਵਜੋਤ ਸਿੱਧ ਦੇ ਪੰਜਾਬ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫ਼ੇ ਤੋਂ ਬਾਅਦ ਪਾਰਟੀ ਵਿੱਚ ਜੋ ਸਿਆਸੀ ਤੂਫ਼ਾਨ ਆਇਆ ਸੀ ਉਹ ਹੁਣ ਸ਼ਾਂਤ ਹੁੰਦਾ ਦਿਖਾਈ ਦੇ ਰਿਹਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਮੇਰੀਆਂ ਜਿੰਨੀਆਂ ਵੀ ਚਿੰਤਾਵਾਂ ਸਨ ਉਹ ਮੈਂ ਰਾਹੁਲ ਜੀ ਨਾਲ ਸ਼ੇਅਰ ਕੀਤੀਆਂ ਹਨ।

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਵਿਵਾਦ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਕੋਈ ਵੱਡਾ ਨੁਕਸਾਨ ਨਹੀਂ ਪਹੁੰਚਣਾ ਚਾਹੀਦਾ, ਇਸ ਲਈ ਰਾਹੁਲ ਗਾਂਧੀ ਖੁਦ ਸਿੱਧੂ ਨਾਲ ਉਹਨਾਂ ਦੀ ਰਿਹਾਇਸ਼ ਤੇ ਮਿਲੇ। ਨਵਜੋਤ ਸਿੱਧੂ ਦੇ ਬਿਆਨ ਤੋਂ ਲਗਦਾ ਸੀ ਕਿ ਸਿੱਧੂ ਸਹਿਮਤ ਹੋ ਗਏ ਹਨ, ਕਿਉਂ ਕਿ ਉਹਨਾਂ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੂਰਾ ਭਰੋਸਾ ਮਿਲਿਆ ਹੈ।

ਪੱਤਰਕਾਰਾਂ ਦੇ ਪੁੱਛਣ ਤੇ ਕੀ ਉਹ ਪ੍ਰਧਾਨ ਦੇ ਅਹੁਦੇ ਤੇ ਬਣੇ ਰਹਿਣਗੇ? ਨਵਜੋਤ ਸਿੱਧੂ ਨੇ ਇਸ ਸਵਾਲ ਨੂੰ ਨਜ਼ਰ ਅੰਦਾਜ਼ ਕਰਦਿਆਂ ਕਿਹਾ ਕਿ ਜੋ ਮੈਂ ਕਰ ਰਿਹਾ ਹਾਂ ਉਹ ਤੁਹਾਡੇ ਸਾਹਮਣੇ ਹੈ। ਉੱਧਰ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਉਹ ਪ੍ਰਧਾਨ ਦੇ ਤੌਰ ਤੇ ਕੰਮ ਕਰਦੇ ਰਹਿਣਗੇ ਅਤੇ ਭਵਿੱਖ ਵਿੱਚ ਵੀ ਉਹ ਪ੍ਰਧਾਨ ਦੇ ਅਹੁਦੇ ਤੇ ਕੰਮ ਕਰਦੇ ਰਹਿਣਗੇ।

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਮਹੀਨੇ ਬਾਕੀ ਹਨ, ਪਰ ਕਾਂਗਰਸ ਅੰਦਰੂਨੀ ਕਲੇਸ਼ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ। ਇਹਨਾਂ ਸਾਰੇ ਉਤਰਾਅ-ਚੜ੍ਹਾਵਾਂ ਦੇ ਚਲਦੇ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ 10 ਵਜੇ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਬੁਲਾਈ ਗਈ ਹੈ। ਇਸ ਬੈਠਕ ਵਿੱਚ ਬਹੁਤ ਸਾਰੇ ਕਾਂਗਰਸ ਦੇ ਲੀਡਰ ਸ਼ਾਮਲ ਹੋ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top