News

ਰਾਹੁਲ ਗਾਂਧੀ ਨੇ ਦੋ ਕਰੋੜ ਦਸਤਖ਼ਤਾਂ ਵਾਲੇ ਦਸਤਾਵੇਜ਼ ਰਾਸ਼ਟਰਪਤੀ ਨੂੰ ਸੌਂਪੇ, ਕੀਤਾ ਵੱਡਾ ਐਲਾਨ

ਖੇਤੀ ਕਾਨੂੰਨਾਂ ਨੂੰ ਲੈ ਕੇ ਪੋਹ ਦੇ ਮਹੀਨੇ ਵੀ ਕਿਸਾਨਾਂ ਦਾ ਖੂਨ ਉਬਾਲੇ ਮਾਰ ਰਿਹਾ ਹੈ। ਉੱਥੇ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਧੀਰ ਰੰਜਨ ਚੌਧਰੀ ਤੇ ਗੁਲਾਬ ਨਬੀ ਆਜ਼ਾਦ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ 2 ਕਰੋੜ ਦਸਤਖ਼ਤਾਂ ਦਾ ਮੰਗ ਪੱਤਰ ਸੌਂਪਿਆ ਹੈ।

ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਕਿਸਾਨ ਨਹੀਂ ਹਟਣਗੇ, ਪ੍ਰਧਾਨ ਮੰਤਰੀ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਕਿਸਾਨ ਤੇ ਮਜ਼ਦੂਰ ਵਾਪਸ ਘਰ ਚਲੇ ਜਾਣਗੇ। ਉਹਨਾਂ ਕਿਹਾ ਕਿ ਸੰਸਦ ਦਾ ਸਾਂਝਾ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ ਤੇ ਇਹਨਾਂ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।

ਰਾਹੁਲ ਗਾਂਧੀ ਨੇ ਕਿਹਾ ਕਿ ਉਹ ਤਿੰਨ ਲੋਕ ਰਾਸ਼ਟਰਪਤੀ ਕੋਲ ਕਰੋੜਾਂ ਦਸਤਖ਼ਤ ਲੈ ਕੇ ਗਏ ਹਨ। ਰਾਹੁਲ ਗਾਂਧੀ ਨੇ ਅੱਗੇ ਕਿਹਾ, ‘ਨਰੇਂਦਰ ਮੋਦੀ ਜੀ ਦਾ ਇੱਕੋ ਇੱਕ ਟੀਚਾ ਦੋ ਵੱਡੇ ਉਦਯੋਗਪਤੀਆਂ ਲਈ ਪੈਸਾ ਬਣਾਉਣਾ ਹੈ। ਉਹ ਲੋਕ ਜੋ ਮੋਦੀ ਜੀ ਦੇ ਵਿਰੁੱਧ ਖੜੇ ਹੁੰਦੇ ਹਨ, ਉਨ੍ਹਾਂ ਦੇ ਖਿਲਾਫ ਕੁਝ ਕਹਿੰਦੇ ਹਨ।

ਕਿਸਾਨ ਨੂੰ ਅੱਤਵਾਦੀ ਕਹਿੰਦੇ ਹਨ, ਕੱਲ੍ਹ ਜੇ ਮੋਹਨ ਭਾਗਵਤ ਵੀ ਉਨ੍ਹਾਂ ਵਿਰੁੱਧ ਖੜੇ ਹੋ ਗਏ, ਤਾਂ ਉਹ ਉਨ੍ਹਾਂ ਨੂੰ ਵੀ ਅੱਤਵਾਦੀ ਕਹਿ ਦੇਣਗੇ। ਰਾਹੁਲ ਗਾਂਧੀ ਨੇ ਕਿਹਾ, ‘ਪ੍ਰਧਾਨ ਮੰਤਰੀ ਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਹਰ ਚੀਜ਼ ਦੀ ਆਪਣੀ ਸੀਮਾ ਹੁੰਦੀ ਹੈ।

ਮੈਂ ਦੁਬਾਰਾ ਦੁਹਰਾ ਰਿਹਾ ਹਾਂ ਕਿ ਜਿਸ ਤਰ੍ਹਾਂ ਨਰੇਂਦਰ ਮੋਦੀ ਕਰ ਰਹੇ ਹਨ, ਭਾਰਤ ਦੇ ਕਿਸੇ ਵੀ ਨੌਜਵਾਨ ਨੂੰ ਰੁਜ਼ਗਾਰ ਨਹੀਂ ਮਿਲੇਗਾ, ਸਾਰੀਆਂ ਮੱਧ ਵਰਗ ਦੀਆਂ ਨੌਕਰੀਆਂ ਖ਼ਤਮ ਹੋ ਜਾਣਗੀਆਂ।

Click to comment

Leave a Reply

Your email address will not be published.

Most Popular

To Top