ਰਾਹੁਲ ਗਾਂਧੀ ਨੇ ਦੱਸਿਆ ਕੁਰਸੀ ਤੋਂ ਕਿਉਂ ਲਾਹਿਆ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਉਹਨਾਂ ਦੇ ਪੁਰਾਣੇ ਸਾਥੀ ਕੈਪਟਨ ਅਮਰਿੰਦਰ ਸਿੰਘ ਤੇ ਗੰਭੀਰ ਇਲਜ਼ਾਮ ਲਾਏ ਹਨ। ਰਾਹੁਲ ਗਾਂਧੀ ਦਾ ਕਹਿਣਾ ਹੈ ਕਿ, “ਅਮਰਿੰਦਰ ਸਿੰਘ ਨੇ ਗਰੀਬ ਲੋਕਾਂ ਦੀ ਬਿਜਲੀ ਮੁਆਫ਼ ਕਰਨ ਤੋਂ ਇਨਕਾਰ ਕਰ ਦਿੱਤਾ ਸੀ।” ਰਾਹੁਲ ਨੇ ਕਿਹਾ ਕਿ, “ਇਸੇ ਕਾਰਨ ਕਾਂਗਰਸ ਪਾਰਟੀ ਨੇ ਪਿਛਲੇ ਸਾਲ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ।

ਰਾਹੁਲ ਗਾਂਧੀ ਨੇ ਕਿਹਾ ਕਿ, “ਅਮਰਿੰਦਰ ਸਿੰਘ ਨੂੰ ਦੱਸਿਆ ਗਿਆ ਸੀ ਕਿ ਕਾਂਗਰਸ ਪਾਰਟੀ ਪੰਜਾਬ ਦੇ ਸਾਰੇ ਗਰੀਬ ਲੋਕਾਂ ਦੇ ਬਿਜਲੀ ਬਿੱਲ ਪੂਰੀ ਤਰ੍ਹਾਂ ਮੁਆਫ਼ ਕਰਨਾ ਚਾਹੁੰਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਬਿਜਲੀ ਦੇ ਬਿੱਲਾਂ ਵਿੱਚ ਵੀ ਕਟੌਤੀ ਕੀਤੀ ਜਾਵੇ। ਰਾਹੁਲ ਗਾਂਧੀ ਨੇ ਕਿਹਾ ਕਿ, “ਅਮਰਿੰਦਰ ਸਿੰਘ ਨੇ ਪੰਜਾਬ ਦੇ ਗਰੀਬ ਲੋਕਾਂ ਦੇ ਬਿਜਲੀ ਦੇ ਬਿੱਲ ਮੁਆਫ ਕਰਨ ਤੋਂ ਇਨਕਾਰ ਕਰ ਦਿੱਤਾ ਸੀ।”
ਅਮਰਿੰਦਰ ਸਿੰਘ ਨੇ ਕਿਹਾ ਕਿ, “ਉਹ ਬਿਜਲੀ ਬਿੱਲ ਮੁਆਫ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਦਾ ਬਿਜਲੀ ਕੰਪਨੀਆਂ ਨਾਲ ਇਕਰਾਰਨਾਮਾ ਹੈ।” ਰਾਹੁਲ ਗਾਂਧੀ ਨੇ ਕਿਹਾ ਕਿ, “ਇਹ ਕੰਮ ਚਰਨਜੀਤ ਸਿੰਘ ਚੰਨੀ ਨੇ ਕੀਤਾ ਹੈ। ਸਾਬਕਾ ਪ੍ਰਧਾਨ ਨੇ ਕਿਹਾ, ”ਇਹ ਮੁੱਦਾ ਚਰਨਜੀਤ ਸਿੰਘ ਚੰਨੀ ਕੋਲ ਲਿਜਾਇਆ ਗਿਆ ਸੀ।
ਚੰਨੀ ਨੂੰ ਕਿਹਾ ਗਿਆ ਕਿ ਗਰੀਬ ਲੋਕਾਂ ਦੇ ਬਿਜਲੀ ਦੇ ਬਿੱਲ ਮੁਆਫ ਕੀਤੇ ਜਾਣ ਤੇ ਕਿਸਾਨਾਂ ਲਈ ਬਿਜਲੀ ਦੇ ਰੇਟ ਘੱਟ ਕੀਤੇ ਜਾਣ। ਚੰਨੀ ਨੇ ਅਮਰਿੰਦਰ ਸਿੰਘ ਵਾਂਗ ਬਹਾਨਾ ਬਣਾ ਕੇ ਗਰੀਬ ਲੋਕਾਂ ਨੂੰ ਰਾਹਤ ਨਹੀਂ ਦਿੱਤੀ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਕਮੀ ਆਈ ਹੈ।
