News

ਰਾਹੁਲ ਨੇ ਲੋਕ ਸਭਾ ’ਚ ਪੇਸ਼ ਕੀਤੀ ਸ਼ਹੀਦ ਕਿਸਾਨਾਂ ਦੀ ਸੂਚੀ, ਮੁਆਵਜ਼ੇ ਦੀ ਕੀਤੀ ਮੰਗ

ਸੰਸਦ ਵਿੱਚ ਸ਼ਹੀਦ ਕਿਸਾਨਾਂ ਨੂੰ ਲੈ ਕੇ ਮੋਦੀ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ। ਅਸਲ ਵਿੱਚ ਮੋਦੀ ਸਰਕਾਰ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਕੋਲ ਕਿਸੇ ਵੀ ਸ਼ਹੀਦ ਹੋਏ ਕਿਸਾਨ ਦਾ ਕੋਈ ਵੀ ਰਿਕਾਰਡ ਮੌਜੂਦ ਨਹੀਂ ਹੈ, ਜਿਸ ਤੋਂ ਬਾਅਦ ਹੁਣ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸੰਸਦ ਅੰਦਰ ਕੇਂਦਰ ਸਰਕਾਰ ਨੂੰ ਬੁਰੀ ਤਰ੍ਹਾਂ ਫਸਾ ਦਿੱਤਾ ਹੈ।

Security Tightened At Delhi Borders As Farmers' Protest Completes A Year  Tomorrow

ਰਾਹੁਲ ਗਾਂਧੀ ਨੇ ਅੱਜ ਸੰਸਦ ਅੰਦਰ ਸ਼ਹੀਦ ਹੋਏ ਕਿਸਾਨਾਂ ਦੀ ਸੂਚੀ ਪੇਸ਼ ਕੀਤੀ ਹੈ, ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਦੌਰਾਨ ਖੇਤੀਬਾੜੀ ਮੰਤਰੀ ਨੇ ਸਦਨ ਵਿੱਚ ਕਿਹਾ ਕਿ ਉਨ੍ਹਾਂ ਕੋਲ ਕਿਸਾਨ ਅੰਦੋਲਨ ਵਿੱਚ ਮਾਰੇ ਗਏ। ਕਿਸਾਨਾਂ ਦਾ ਕੋਈ ਅੰਕੜਾ ਨਹੀਂ ਹੈ। ਇਸ ਬਾਰੇ ਅਸੀਂ ਤਹਿਕੀਕਾਤ ਕੀਤੀ ਤਾਂ ਪਤਾ ਲੱਗਾ ਪੰਜਾਬ ਸਰਕਾਰ ਨੇ 400 ਦੇ ਕਰੀਬ ਕਿਸਾਨਾਂ ਨੂੰ 5 ਲੱਖ ਦਾ ਮੁਆਵਜ਼ਾ ਤੇ 152 ਕਿਸਾਨਾਂ ਨੂੰ ਰੁਜ਼ਗਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮੇਰੇ ਕੋਲ ਇਹ ਸੂਚੀ ਹੈ, ਜੋ ਮੈਂ ਸਦਨ ਦੇ ਸਾਹਮਣੇ ਰੱਖ ਰਿਹਾ ਹਾਂ। ਇਸ ਦੌਰਾਨ ਰਾਹੁਲ ਗਾਂਧੀ ਨੇ ਮਾਰੇ ਗਏ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਸੰਸਦ ਅੰਦਰ ਬੋਲਦਿਆਂ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਕੋਲ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦਾ ਕੋਈ ਵੀ ਰਿਕਾਰਡ ਮੌਜੂਦ ਨਹੀਂ ਹੈ।

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੋਂ ਬਾਅਦ ਕਿਸਾਨਾਂ ਨੂੰ ਅੰਦੋਲਨ ਖਤਮ ਕਰ ਕੇ ਘਰ ਵਾਪਸ ਜਾਣ ਦੀ ਅਪੀਲ ਕੀਤੀ ਸੀ, ਪਰ ਕਿਸਾਨਾਂ ਦੀ ਮੰਗ ਸੀ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੇਂਦਰ ਵੱਲੋਂ ਮੁਆਵਜ਼ਾ ਦਿੱਤਾ ਜਾਵਾ ਜਿਸ ਤੇ ਬੋਲਦਿਆਂ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਸਾਨਾਂ ਦਾ ਰਿਕਾਰਡ ਨਾ ਹੋਣ ਦੀ ਗੱਲ ਆਖੀ ਸੀ ਜਿਸ ਤੋਂ ਬਾਅਦ ਕੇਂਦਰ ਸਰਕਾਰ ਦੀ ਖਾਸੀ ਕਿਰਕਿਰੀ ਵੀ ਹੋਈ ਸੀ।

Click to comment

Leave a Reply

Your email address will not be published.

Most Popular

To Top