ਰਿਸ਼ਵਤਖੋਰੀ ਖਿਲਾਫ਼ ਐਕਸ਼ਨ! ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤਾ ਸ਼ਿਕਾਇਤ ਨੰਬਰ

 ਰਿਸ਼ਵਤਖੋਰੀ ਖਿਲਾਫ਼ ਐਕਸ਼ਨ! ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤਾ ਸ਼ਿਕਾਇਤ ਨੰਬਰ

ਨਸ਼ਾ ਤਸਕਰੀ, ਗੰਨ ਕਲਚਰ ਅਤੇ ਰਿਸ਼ਵਤਖੋਰੀ ਖਿਲਾਫ਼ ਪੰਜਾਬ ਸਰਕਾਰ ਸਖ਼ਤੀ ਵਰਤ ਰਹੀ ਹੈ। ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਖਿਲਾਫ਼ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਤੋਂ ਬਾਅਦ ਹੁਣ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੁਲਿਸ ਫੋਰਸ ਵਿੱਚ ਰਿਸ਼ਤਵਖੋਰੀ ਨੂੰ ਰੋਕਣ ਲਈ ਇੱਕ ਹੈਲਪਲਾਈਨ ਨੰਬਰ  +91-7696-181-181 ਜਾਰੀ ਕੀਤਾ ਹੈ।

ਇਸ ਨੰਬਰ ‘ਤੇ ਕਾਲ ਕਰਕੇ ਜਾਂ ਮੈਸੇਜ ਭੇਜ ਕੇ ਰਿਪੋਰਟ ਕੀਤੀ ਜਾ ਸਕਦੀ ਹੈ। ਪੁਲਿਸ ਅਧਿਕਾਰੀ ਤੁਰੰਤ ਕਾਰਵਾਈ ਕਰਨਗੇ। ਜੇ ਕੋਈ ਪੁਲਿਸ ਮੁਲਾਜ਼ਮ ਪੁਲਿਸ ਕਲੀਅਰੈਂਸ ਸਰਟੀਫਿਕੇਟ ਜਾਂ ਕਿਸੇ ਵੀ ਤਰ੍ਹਾਂ ਦੀ ਤਸਦੀਕ ਲਈ ਕਿਸੇ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਲੋਕ ਉਕਤ ਹੈਲਪਲਾਈਨ ਨੰਬਰ ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਨੂੰ ਸੂਚਿਤ ਕਰ ਸਕਦੇ ਹਨ।

ਇਸ ਤੋਂ ਇਲਾਵਾ ਸਿੱਧੇ ਸਬੂਤਾਂ, ਆਡੀਓ-ਵੀਡੀਓ ਰਿਕਾਰਡਿੰਗ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਇਸ ਈਮੇਲ cad.pphq@punjabpolice.gov.in ‘ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਤਾਂ ਜੋ ਕਿਸੇ ਵੀ ਕਾਰਨ ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਾਰਚ 2022 ਨੂੰ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 9501200200 ਜਾਰੀ ਕੀਤਾ ਸੀ। ਉਨ੍ਹਾਂ ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਵਿੱਚੋਂ ਰਿਸ਼ਵਤਖੋਰੀ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਪ੍ਰਣ ਲਿਆ ਸੀ। ਮਾਨ ਨੇ ਕਿਹਾ ਸੀ ਕਿ ਜੇਕਰ ਰਿਸ਼ਵਤ ਲੈਂਦੇ ਪਾਏ ਗਏ ਤਾਂ ਉਨ੍ਹਾਂ ਦੇ ਮੰਤਰੀਆਂ, ਵਿਧਾਇਕਾਂ, ਅਫਸਰਾਂ ਅਤੇ ਸਰਕਾਰੀ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.