ਰਿਸ਼ਵਤ ਲੈਣ ਦੇ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ ਕਾਨੂੰਗੋ ਦਫ਼ਤਰ ਦਾ ਕਲਰਕ ਕੀਤਾ ਗ੍ਰਿਫ਼ਤਾਰ

 ਰਿਸ਼ਵਤ ਲੈਣ ਦੇ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ ਕਾਨੂੰਗੋ ਦਫ਼ਤਰ ਦਾ ਕਲਰਕ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ਤਹਿਤ ਸਹਾਇਕ ਐਸਸੀ ਅੰਕੜਾ ਕਲਰਕ ਸਦਰ ਕਾਨੂੰਗੋ ਬ੍ਰਾਂਚ ਦਫ਼ਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਖਿਲਾਫ਼ 1000 ਰੁਪਏ ਰਿਸ਼ਵਤ ਹਾਸਲ ਕਰਨ ਦੇ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਘਟਨਾ ਤੋਂ ਬਾਅਦ ਮੁਲਜ਼ਮ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

After Vijay Singla, Vigilance started to investigate old govt. sc

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਵੱਲੋਂ ਵਿਜੀਲੈਂਸ ਦੀ ਐਂਟੀ-ਕੁਰੱਪਸ਼ਨ ਹੈਲਪਲਾਈਨ ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਕਲਰਕ ਉਸ ਦੀ ਜ਼ਮੀਨ ਦੇ ਰਿਕਾਰਡ ਦੀ ਮਸਾਫ਼ੀ ਦੇਣ ਬਦਲੇ ਉਸ ਪਾਸੋਂ 1000 ਰੁਪਏ ਬਤੌਰ ਰਿਸ਼ਵਤ ਮੰਗ ਰਿਹਾ ਹੈ।

ਇਸ ਤੋਂ ਬਾਅਦ ਬਿਊਰੋ ਵੱਲੋਂ ਹਾਸਲ ਕੀਤੇ ਗਏ ਰਿਕਾਰਡ ਅਤੇ ਤੱਥਾਂ ਦੇ ਆਧਾਰ ਤੇ ਕੀਤੀ ਪੜਤਾਲ ਵਿੱਚ ਮੁਲਜ਼ਮ ਸਹੀ ਪਾਏ ਜਾਣ ਤੇ ਮੁਲਜ਼ਮ ਮਨਜੀਤ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮੁਕੱਦਮਾ ਨੰਬਰ 19 ਮਿਤੀ 22-9-2022 ਨੂੰ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਚ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Leave a Reply

Your email address will not be published.