ਰੁਪਿੰਦਰ ਕੌਰ ਰੂਬੀ ਕਾਂਗਰਸ ’ਚ ਹੋਏ ਸ਼ਾਮਲ
By
Posted on

ਰੁਪਿੰਦਰ ਕੌਰ ਰੂਬੀ ਕਾਂਗਰਸ ’ਚ ਹੋਏ ਸ਼ਾਮਲ, ਕਾਂਗਰਸ ਪ੍ਰੈਸ ਕਾਨਫਰੰਸ ਦੌਰਾਨ ਰੁਪਿੰਦਰ ਰੂਬੀ ਨੇ ਇਸ ਦਾ ਐਲਾਨ ਕੀਤਾ ਹੈ। ਰੂਬੀ ਨੇ ਕਿਹਾ ਕਿ, ਉਹ ਬਹੁਤ ਲੰਮੇ ਸਮੇਂ ਤੋਂ ਪਾਰਟੀ ਨੂੰ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ਦੀ ਅਪੀਲ ਕਰ ਰਹੀ ਸੀ।

ਪਰ ਪਾਰਟੀ ਨੇ ਉਹਨਾਂ ਦੀ ਗੱਲ ਵੱਲ ਧਿਆਨ ਨਹੀਂ ਦਿੱਤਾ। ਬਹੁਤ ਸਾਰੇ ਵਾਲੰਟੀਅਰ ਵੀ ਚਾਹੁੰਦੇ ਸਨ ਕਿ ਭਗਵੰਤ ਮਾਨ ਨੂੰ ਹੀ ਸੀਐਮ ਚਿਹਰਾ ਬਣਾਇਆ ਜਾਵੇ। ਪਰ ਪਾਰਟੀ ਪਿਛਲੀਆਂ ਚੋਣਾਂ ਦੀਆਂ ਗਲਤੀਆਂ ਮੁੜ ਤੋਂ ਦੁਹਰਾ ਰਹੀ ਹੈ। ਇਸ ਨਾਲ ਉਹਨਾਂ ਨੂੰ ਭਾਰੀ ਨੁਕਸਾਨ ਹੋਵੇਗਾ।
ਰੁਪਿੰਦਰ ਰੂਬੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਮੁੱਖ ਮੰਤਰੀ ਚੰਨੀ ਨੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ, ਅਰਵਿੰਦ ਕੇਜਰੀਵਾਲ ਨੂੰ ਪਤਾ ਹੀ ਨਹੀਂ ਹੈ ਕਿ ਆਮ ਆਦਮੀ ਕੌਣ ਹੁੰਦਾ ਹੈ। ਉਹਨਾਂ ਨੂੰ ਪਤਾ ਨਹੀਂ ਕਿ ਆਮ ਆਦਮੀ ਪਿੰਡਾਂ ਵਿੱਚ ਕਿਵੇਂ ਰਹਿੰਦਾ ਹੈ।
