News

ਰੇਹੜੀ ਵਾਲੇ ਨਾਲ ਬਦਸਲੂਕੀ ਕਰਨ ਵਾਲੇ ਐੱਸਐੱਚਓ ’ਤੇ ਵੱਡੀ ਕਾਰਵਾਈ, ਕੀਤਾ ਸਸਪੈਂਡ

ਰੇਹੜੀ ਵਾਲੇ ਨਾਲ ਬਦਸਲੂਕੀ ਕਰਨ ਵਾਲੇ ਐਸਐਚਓ ਨਵਦੀਪ ਸਿੰਘ ਤੇ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਖ਼ਤ ਕਾਰਵਾਈ ਕਰਦੇ ਹੋਏ ਨਵਦੀਪ ਸਿੰਘ ਨੂੰ ਉਹਨਾਂ ਦੇ ਅਹੁਦੇ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਐਸਐਸਪੀ ਕੰਵਰਪ੍ਰੀਤ ਕੌਰ ਨੇ ਨਵਦੀਪ ਸਿੰਘ ਨੂੰ ਸਸਪੈਂਡ ਕਰਦੇ ਹੋਏ ਉਹਨਾਂ ਦੀ ਥਾਂ ਬਲਵਿੰਦਰ ਸਿੰਘ ਨੂੰ ਐਸਐਚਓ ਲਾਇਆ ਗਿਆ ਹੈ ਜੋ ਕਿ ਉਹਨਾਂ ਦਾ ਸਾਰਾ ਕੰਮਕਾਜ ਵੇਖਣਗੇ।

PunjabKesari

ਦੱਸ ਦੇਈਏ ਕਿ ਐੱਸ. ਐੱਚ. ਓ. ਮਨਦੀਪ ਸਿੰਘ ਵੱਲੋਂ ਗਸ਼ਤ ਦੌਰਾਨ ਰੇਹੜੀ ਵਾਲੇ ਨਾਲ ਬਦਸਲੂਕੀ ਕੀਤੀ ਗਈ ਸੀ ਅਤੇ ਲੱਤ ਮਾਰ ਕੇ ਰੇਹੜੀ ਤੋਂ ਉਸ ਦੀ ਸਬਜ਼ੀ ਨੂੰ ਸੁੱਟ ਦਿੱਤਾ ਗਿਆ ਸੀ। ਵੀਡੀਓ ਵਾਇਰਲ ਹੋਣ ਬਾਅਦ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਧਿਆਨ ’ਚ ਆਇਆ ਅਤੇ ਉਸ ਤੋਂ ਬਾਅਦ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ।

PunjabKesari

ਕਪੂਰਛਲਾ ਵਿਖੇ ਐੱਸ. ਐੱਚ. ਓ. ਨਵਦੀਪ ਸਿੰਘ ਵੱਲੋਂ ਕੀਤੀ ਗਈ ਇਸ ਗੁੰਡਾਗਰਦੀ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ’ਚ ਬਿਲਕੁਲ ਸਾਫ਼ ਦਿੱਸ ਰਿਹਾ ਹੈ ਕਿ ਕਿਵੇਂ ਗੱਡੀ ਵਿਚੋਂ ਐੱਸ. ਐੱਚ. ਓ. ਬਾਹਰ ਨਿਕਲਦੇ ਹਨ ਅਤੇ ਸਬਜ਼ੀ ਲਗਾ ਕੇ ਬੈਠੇ ਇਕ ਰੇਹੜੀ ਵਾਲੇ ਦੀ ਰੇਹੜੀ ਲੱਤਾਂ ਮਾਰਦੇ ਹੋਏ ਸਬਜ਼ੀਆਂ ਹੇਠਾਂ ਸੁੱਟ ਦਿੰਦੇ ਹਨ। 

Click to comment

Leave a Reply

Your email address will not be published. Required fields are marked *

Most Popular

To Top