News

ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸਵਾਹ

ਜਲੰਧਰ ਦੇ ਅਟਾਰੀ ਬਾਜ਼ਾਰ ਵਿੱਚ ਸਥਿਤ ਮਨੀਲਾ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਦੇਰ ਰਾਤ ਅੱਗ ਲੱਗ ਗਈ। ਇਸ ਘਟਨਾ ਵਿੱਚ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ, ਜਦਕਿ ਦੁਕਾਨ ਮਾਲਕਣ ਵੀ ਅੱਗ ਕਾਰਨ ਬੁਰੀ ਤਰ੍ਹਾਂ ਝੁਲਸ ਗਈ। ਮਿਲੀ ਜਾਣਕਾਰੀ ਮੁਤਾਬਕ ਔਰਤ ਦਾ ਚਿਹਰਾ ਬੁਰੀ ਤਰ੍ਹਾਂ ਨਾਲ ਝੁਲਸ ਗਿਆ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ।

Fire Breaks Out In Shop Store In Lower Bazar Shimla, Shoes And Clothes  Burnt To Ashes - शिमला: लोअर बाजार में दुकान के स्टोर में भड़की आग, जूते और  कपड़े जलकर राख -

ਇਸ ਦੌਰਾਨ ਫਾਇਰ ਬ੍ਰਿਗੇਡ ਅਤੇ ਪੁਲਿਸ ਸਮੇਂ ਸਿਰ ਪਹੁੰਚ ਗਈ ਪਰ ਦੁਕਾਨ ਦੇ ਸਾਹਮਣੇ ਸੀਮਿੰਟ ਦਾ ਰੈਂਪ ਹੋਣ ਕਾਰਨ ਪਾਣੀ ਦੀ ਬੁਝਾਰ ਦੁਕਾਨ ਅੰਦਰ ਦੇਰੀ ਨਾਲ ਪਹੁੰਚੀ ਜਿਸ ਕਾਰਨ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗਲੀਆਂ ਵਿੱਚ ਬਣੇ ਰੈਂਪ ਨੂੰ ਤੋੜ ਕੇ ਉਹ ਦੁਕਾਨ ਤੱਕ ਪਹੁੰਚੇ, ਜਿਸ ਤੋਂ ਬਾਅਦ ਅੱਗ ਬੁਝਾਈ ਗਈ ਅਤੇ ਉਕਤ ਦੁਕਾਨ ਮਾਲਕਨ ਝੁਲਸ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਦੁਕਾਨ ‘ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਉਧਰ ਫਾਇਰ ਬ੍ਰਿਗੇਡ ਦੇ ਰਮੇਸ਼ ਕੁਮਾਰ ਨੇ ਦੱਸਿਆ ਕਿ ਤੰਗ ਗਲੀਆਂ ਵਿੱਚ ਹੋਣ ਕਾਰਨ ਫਾਈਰ ਬ੍ਰਿਗੇਡ ਨੂੰ ਪਹੁੰਚਣ ਵਿੱਚ ਦੇਰੀ ਹੋਈ, ਜਿਸ ਕਾਰਨ ਉਨ੍ਹਾਂ ਨੂੰ ਅੱਗ ਬੁਝਾਉਣ ਵਿੱਚ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।  

Click to comment

Leave a Reply

Your email address will not be published.

Most Popular

To Top