News

ਰੋਜ਼ਾਨਾ ਖਾਲੀ ਪੇਟ ਸੌਗੀ ਖਾਣ ਨਾਲ ਇਹਨਾਂ ਬਿਮਾਰੀਆਂ ਤੋਂ ਮਿਲੇਗਾ ਛੁਟਕਾਰਾ

ਅੰਗੂਰ ਨੂੰ ਸੁਕਾ ਕੇ ਬਣਾਈ ਜਾਣ ਵਾਲੀ ਕਿਸ਼ਮਿਸ਼ ਭਾਵ ਸੌਗੀ ਖਾਣ ’ਚ ਜਿੰਨੀ ਸੁਆਦ ਹੁੰਦੀ ਹੈ, ਉਨੀ ਸਿਹਤ ਲਈ ਵੀ ਫਾਇਦੇਮੰਦ ਹੈ। ਕਿਸ਼ਮਿਸ਼ ਕੁਦਰਤੀ ਤੌਰ ’ਤੇ ਮਿੱਠੀ ਹੁੰਦੀ ਹੈ। ਇਸ ‘ਚ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਇਬਰ ਦੀ ਮਾਤਰਾ ਸਮਰੱਥ ਹੁੰਦੀ ਹੈ।

ਜੇ ਤੁਸੀਂ ਇਸ ਨੂੰ ਹਰ ਰੋਜ਼ ਖਾਲੀ ਢਿੱਡ ਖਾਂਦੇ ਹੋ ਤਾਂ ਤੁਹਾਨੂੰ ਕਈ ਫਾਇਦੇ ਮਿਲਣਗੇ। ਸਰਦੀਆਂ ’ਚ ਕਿਸ਼ਮਿਸ਼ ਦੀ ਵਰਤੋਂ ਕਰਨਾ ਬਹੁਤ ਲਾਭਦਾਇਕ ਹੈ। ਇਸ ਨਾਲ ਸਾਡੇ ਸਰੀਰ ਨੂੰ ਹੋਰ ਵੀ ਬਹੁਤ ਸਾਰੀਆਂ ਬਿਮਾਰੀਆਂ ਤੋ ਛੁਟਕਾਰਾ ਮਿਲਦਾ ਹੈ। ਆਓ ਜਾਣਦੇ ਹਾਂ ਕਿਸ਼ਮਿਸ਼ ਦੇ ਫ਼ਾਇਦੇ

ਭਾਰ ਘੱਟ ਕਰਨ ਵਿਚ ਮਦਦਗਾਰ

ਸੌਗੀ ਭਾਰ ਘਟ ਕਰਨ ਵਿੱਚ ਬੇਹੱਦ ਲਾਹੇਵੰਦ ਹੁੰਦੀ ਹੈ। ਜੇ ਤੁਸੀਂ ਮੋਟਾਪਾ ਘਟਾਉਣਾ ਚਾਹੁੰਦੇ ਹੋ ਤਾਂ ਇਸ ਦਾ ਰੋਜ਼ਾਨਾ ਸੇਵਨ ਕਰੋ।

ਥਕਾਵਟ ਤੋਂ ਰਾਹਤ

ਕਿਸ਼ਮਿਸ਼ ਪੇਟ ਸਬੰਧੀ ਕਈ ਰੋਗਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਹੁੰਦੀ ਹੈ। ਇਸ ਵਿੱਚ ਮੌਜੂਦ ਤੱਤ ਸਰੀਰ ਦੀ ਪੂਰੀ ਗੰਦਗੀ ਨੂੰ ਬਾਹਰ ਕੱਢ ਦਿੰਦੇ ਹਨ ਜਿਸ ਨਾਲ ਕਬਜ਼ਾ, ਗੈਸ ਆਦਿ ਦੀ ਮੁਸ਼ਕਿਲ ਨਹੀਂ ਹੁੰਦੀ। ਇਸ ਦੇ ਸੇਵਨ ਨਾਲ ਥਕਾਵਟ ਦੂਰ ਰਹਿੰਦੀ ਤੇ ਪਾਚਨ ਪ੍ਰਕਿਰਿਆ ਵੀ ਤੰਦਰੁਸਤ ਰਹਿੰਦੀ ਹੈ।

ਹੱਡੀਆਂ ਲਈ ਲਾਹੇਵੰਦ

ਰੋਜ਼ ਕਿਸ਼ਮਿਸ਼ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਕਿਸ਼ਮਿਸ਼ ‘ਚ ਕੈਲਸ਼ੀਅਮ ਦੀ ਵਧੀਆ ਮਾਤਰਾ ਪਾਈ ਜਾਂਦੀ ਹੈ, ਜੋ ਹੱਡੀਆਂ ਨੂੰ ਮਜ਼ਬੂਤ ਕਰਨ ‘ਚ ਸਹਾਇਕ ਹੁੰਦਾ ਹੈ। 

ਗਲ ਦੀ ਇਨਫੈਕਸ਼ਨ ਤੋਂ ਛੁਟਕਾਰਾ

ਖਾਲੀ ਪੇਟ ਸੌਗੀ ਦਾ ਸੇਵਨ ਕਰਨ ਨਾਲ ਇਸ ਵਿੱਚ ਮੌਜੂਦ ਐਂਟੀਬੈਕਟੀਰੀਅਲ ਦੇ ਗੁਣ ਮੂੰਹ ਵਿੱਚੋਂ ਆਉਣ ਵਾਲੀ ਬਦਬੂ ਦੂਰ ਕਰਨ ਦੇ ਨਾਲ-ਨਾਲ ਗਲੇ ਦੀ ਇਨਫੈਕਸ਼ਨ ਤੋਂ ਵੀ ਛੁਟਾਕਾਰ ਦਿਵਾਉਣ ਵਿੱਚ ਮਦਦ ਕਰਦੇ ਹਨ।

ਖੂਨ ਦੀ ਕਮੀ ਦੂਰ

ਕਿਸ਼ਮਿਸ਼ ਦਾ ਖੱਟਾ-ਮਿੱਠਾ ਸੁਆਦ ਹਰ ਭੋਜਨ ਨੂੰ ਚੰਗਾ ਬਣਾ ਦਿੰਦਾ ਹੈ। ਇਸ ਦਾ ਸੇਵਨ ਕਰਨ ਨਾਲ ਖੂਨ ਦੀ ਕਮੀ ਪੂਰੀ ਹੋ ਜਾਂਦੀ ਹੈ। ਇਹ ਭਾਰ ਘਟਾਉਣ ਵਿੱਚ ਵੀ ਮਦਦਗਾਰ ਹੁੰਦੀ ਹੈ। ਸਰੀਰ ਨੂੰ ਊਰਜਾ ਦੇਣ ਦੇ ਨਾਲ-ਨਾਲ ਇਹ ਵਿਟਾਮਿਨ ਸੀ ਦੀ ਕਮੀ ਨੂੰ ਵੀ ਪੂਰਾ ਕਰਦੀ ਹੈ।

ਅੱਖਾਂ ਦੀ ਰੌਸ਼ਨੀ

ਕਿਸ਼ਮਿਸ਼ ਅੱਖਾਂ ਦੀ ਰੋਸ਼ਨੀ ਲਈ ਬੇਹੱਦ ਫਾਇਦੇਮੰਦ ਮੰਨੀ ਜਾਂਦੀ ਹੈ। ਕਿਸ਼ਮਿਸ਼ ਦੇ ਪਾਣੀ ‘ਚ ਐਂਟੀਆਕਸੀਡੈਂਟਸ, ਵਿਟਾਮਿਨ-ਏ ਅਤੇ ਬੀਟਾ ਕੈਰੋਟਿਨ ਵਰਗੇ ਤੱਤ ਪਾਏ ਜਾਂਦੇ ਹਨ। ਇਹ ਸਾਰੇ ਤੱਤ ਅੱਖਾਂ ਦੀ ਰੌਸ਼ਨੀ ਵਧਾਉਣ ‘ਚ ਮਦਦ ਕਰਦੇ ਹਨ। 

ਵਾਇਰਲ ਇਨਫੈਕਸ਼ਨ

ਕਿਸ਼ਮਿਸ਼ ‘ਚ ਉਹ ਸਾਰੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੀ ਰੋਗ ਰੋਕਣ ਵਾਲਾ ਸਮਰੱਥਾ ਨੂੰ ਵਧਾਉਣ ‘ਚ ਸਹਾਇਕ ਹੁੰਦੇ ਹੈ। ਸਰਦੀਆਂ ਦੇ ਦਿਨਾਂ ‘ਚ ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਬੈਕਟੀਰੀਆ ਅਤੇ ਵਾਇਰਲ ਇਨਫੈਕਸ਼ਨ ਨਾਲ ਲੜਨ ‘ਚ ਮਦਦ ਮਿਲਦੀ ਹੈ।

 ਦੰਦਾਂ ਲਈ ਫਾਇਦੇਮੰਦ

ਕਿਸ਼ਮਿਸ਼ ‘ਚ ਆਲੀਆਨਾਲਿਕ ਐਸਿਡ ਹੁੰਦਾ ਹੈ, ਜੋ ਫਾਇਟੋਕੈਮੀਕਲਸ ‘ਚੋਂ ਇਕ ਹੈ। ਇਹ ਦੰਦਾਂ ਨੂੰ ਕੈਵਿਟੀ ਸਮੇਤ ਕਈ ਦਿੱਕਤਾਂ ਤੋਂ ਬਚਾਉਂਦਾ ਹੈ। ਕਿਸ਼ਮਿਸ਼ ਦੰਦਾਂ ‘ਚ ਬੈਕਟੀਰੀਆ ਫੈਲਣ ਤੋਂ ਰੋਕਦੀ ਹੈ। ਇਸ ਨਾਲ ਦੰਦਾਂ ‘ਚ ਮਜ਼ਬੂਤੀ ਆਉਂਦੀ ਹੈ। ਇਸ ‘ਚ ਕੈਲਸ਼ੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਅਤੇ ਦੰਦਾਂ ਨੂੰ ਟੁੱਟਣ ਤੋਂ ਬਚਾਉਂਦਾ ਹੈ।

ਕਬਜ਼ ਦੀ ਸਮੱਸਿਆ ਦੂਰ

ਕਬਜ਼ ਤੋਂ ਪਰੇਸ਼ਾਨ ਲੋਕਾਂ ਲਈ ਕਿਸ਼ਮਿਸ਼ ਕਾਫੀ ਮਦਦਗਾਰ ਸਾਬਤ ਹੁੰਦੀ ਹੈ। ਰੋਜ਼ਾਨਾ 12 ਕਿਸ਼ਮਿਸ਼ ਰਾਤ ਦੇ ਸਮੇਂ ਇਕ ਗਿਲਾਸ ਪਾਣੀ ‘ਚ ਭਿਓ ਕੇ ਰੱਖੋ ਅਤੇ ਸਵੇਰੇ ਖਾਲੀ ਪੇਟ ਇਸ ਪਾਣੀ ਨੂੰ ਕਿਸ਼ਮਿਸ਼ ਨਾਲ ਪੀਓ, ਤੁਹਾਨੂੰ ਫਾਇਦਾ ਹੋਵੇਗਾ। 

ਦਿਲ ਦੀ ਸਮੱਸਿਆ ਤੋਂ ਛੁਟਕਾਰਾ

ਹਾਰਟ ਦੇ ਮਰੀਜ਼ਾਂ ਲਈ ਕਿਸ਼ਮਿਸ਼ ਕਾਫੀ ਫਾਇਦੇਮੰਦ ਹੈ। ਹਰ ਰੋਜ਼ ਕਿਸ਼ਮਿਸ਼ ਦਾ ਪਾਣੀ ਉਨ੍ਹਾਂ ਲੋਕਾਂ ਲਈ ਜ਼ਿਆਦਾ ਫਾਇਦੇਮੰਦ ਹੈ, ਜੋ ਕੋਲੈਸਟਰੋਲ ਦੇ ਪੱਧਰ ਤੋਂ ਪਰੇਸ਼ਾਨ ਹਨ। ਦਰਅਸਲ ਕਿਸ਼ਮਿਸ਼ ਦਾ ਪਾਣੀ ਸਰੀਰ ‘ਚ ਟ੍ਰਾਈਗਲਾਈਸਰਾਇਡਜ਼ ਦੇ ਪੱਧਰ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਇਸ ਨਾਲ ਤੁਹਾਡੇ ਸਰੀਰ ‘ਚ ਹਾਰਟ ਸਬੰਧੀ ਬੀਮਾਰੀਆਂ ਹੋਣ ਦਾ ਖਤਰਾ ਘੱਟ ਹੋ ਜਾਂਦਾ ਹੈ।

Click to comment

Leave a Reply

Your email address will not be published. Required fields are marked *

Most Popular

To Top