News

ਰੋਪੜ ’ਚ ਕਿਸਾਨਾਂ ਨੇ ਮੋਦੀ-ਖੱਟੜ ਦਾ ਪੁਤਲਾ ਸਾੜ ਕੀਤਾ ਪਿੱਟ ਸਿਆਪਾ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਹਨ। ਉੱਥੇ ਹੀ ਪੰਜਾਬ ਵਿੱਚ ਟੋਲ ਪਲਾਜ਼ਿਆਂ ਤੇ ਧਰਨੇ ਦੇ ਰਹੇ ਕਿਸਾਨਾਂ ਵੱਲੋਂ ਮੋਦੀ ਅਤੇ ਖੱਟੜ ਸਰਕਾਰ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਲਾਗੂ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਧਰਨੇ ਲਈ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੀ ਖੱਟੜ ਸਰਕਾਰ ਵੱਲੋਂ ਰਸਤਿਆਂ ਵਿੱਚ ਰੋਕਾਂ ਲਗਾ ਕੇ ਰੋਕਣ ਦੇ ਵਿਰੋਧ ਨੂੰ ਲੈ ਕੇ ਰੋਪੜ ਵਿੱਚ ਟੋਲ ਪਲਾਜ਼ਾ ਤੇ ਧਰਨਾ ਦਿੱਤਾ ਗਿਆ।

ਦਸ ਦਈਏ ਕਿ ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਬੀਤੇ ਦਿਨੀਂ ਬੈਠਕ ਹੋਈ ਸੀ ਪਰ ਉਹ ਵਿਚ ਵੀ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਇਸ ਕਾਰਨ ਕਿਸਾਨਾਂ ਨੇ ਕਿਹਾ ਕਿ ਉਹਨਾਂ ਦਾ ਅੰਦੋਲਨ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਇਹ ਕਾਨੂੰਨ ਵਾਪਸ ਨਹੀਂ ਹੋ ਜਾਂਦੇ।

ਇਸ ਬੈਠਕ ਵਿੱਚ ਕਿਸਾਨ ਜੱਥੇਬੰਦੀਆਂ ਦੇ 35 ਆਗੂਆਂ ਨੇ ਹਿੱਸਾ ਲਿਆ ਸੀ। ਇਸ ਬੈਠਕ ਵਿੱਚ ਕੇਂਦਰ ਨੇ ਇਕ ਕਮੇਟੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ ਜਿਸ ਨੂੰ ਕਿਸਾਨ ਜੱਥੇਬੰਦੀਆਂ ਨੇ ਠੁਕਰਾ ਦਿੱਤਾ। ਹੁਣ 3 ਦਸੰਬਰ ਨੂੰ ਦੁਬਾਰਾ ਬੈਠਕ ਹੋਵੇਗੀ। ਸਰਕਾਰ ਵੱਲੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਜ ਕਰ ਦਿੱਤਾ ਗਿਆ।

ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਜਦੋਂ ਤਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ ਉਦੋਂ ਤਕ ਦੇਸ਼ਭਰ ਵਿੱਚ ਅੰਦੋਲਨ ਤੇਜ਼ ਕੀਤਾ ਜਾਵੇਗਾ। ਦਸ ਦਈਏ ਕਿ ਦਿੱਲੀ ਦੇ ਸਿੰਘੂ, ਟਿਕਰੀ ਬਾਰਡਰ ਤੋਂ ਇਲਾਵਾ ਗਾਜ਼ੀਪੁਰ-ਗਾਜ਼ੀਆਬਾਦ (ਦਿੱਲੀ-ਯੂ. ਪੀ.) ਬਾਰਡਰ ‘ਤੇ ਕਿਸਾਨ ਡਟੇ ਹੋਏ ਹਨ ਪਰ ਪੁਲਸ ਉਨ੍ਹਾਂ ਨੂੰ ਦਿੱਲੀ ਵੱਲ ਵਧਣ ਨਹੀਂ ਦੇ ਰਹੀ ਹੈ, ਜਿਸ ਕਾਰਨ ਕਿਸਾਨਾਂ ਨੇ ਅੱਜ ਫਿਰ ਬੈਰੀਕੇਡਸ ਹਟਾਉਣ ਦੀ ਕੋਸ਼ਿਸ਼ ਕੀਤੀ ਹੈ। ਅੱਜ ਵੱਡੀ ਗਿਣਤੀ ‘ਚ ਕਿਸਾਨ ਪੰਜਾਬ-ਹਰਿਆਣਾ ਤੋਂ ਦਿੱਲੀ ਵੱਲ ਕਿਸਾਨ ਆ ਸਕਦੇ ਹਨ। 

Click to comment

Leave a Reply

Your email address will not be published. Required fields are marked *

Most Popular

To Top