News

ਰੋਪੜ ਤੋਂ ਵਿਧਾਇਕ ਅਮਰਜੀਤ ਸੰਦੋਆ ਮੁੜ ਹੋਏ ‘ਆਪ’ ’ਚ ਸ਼ਾਮਲ

ਰੂਪਨਗਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਅੱਜ ਫਿਰ ਤੋਂ ਪਾਰਟੀ ਵਿੱਚ ਵਾਪਸ ਆਉਣ ਦਾ ਐਲਾਨ ਕੀਤਾ ਹੈ। ਵਿਧਾਇਕ ਸੰਦੋਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਜਾਣਾ ਉਹਨਾਂ ਦੀ ਵੱਡੀ ਭੁੱਲ ਸੀ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਹਨਾਂ ਨੂੰ ਹੁਣ ਗਲਤੀ ਦਾ ਅਹਿਸਾਸ ਹੋਣ ਤੋਂ ਬਾਅਦ ਉਹ ਦੁਬਾਰਾ ਆਮ ਆਦਮੀ ਪਾਰਟੀ ਵਿੱਚ ਵਾਪਸ ਆ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਨਾਂ ਤਾਂ ਟਿਕਟ ਚਾਹੀਦੀ ਹੈ ਤੇ ਨਾ ਹੀ ਕੋਈ ਅਹੁਦਾ, ਉਹ ਪਾਰਟੀ ਵਿੱਚ ਇਕ ਆਮ ਵਲੰਟੀਅਰ ਬਣ ਕੇ ਪਾਰਟੀ ਤੇ ਲੋਕਾਂ ਦੀ ਸੇਵਾ ਕਰਨਗੇ।

ਉਹਨਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਿਸਾਨਾਂ ਵੱਲੋਂ ਅਪਣੀ ਹੋਂਦ ਨੂੰ ਬਚਾਉਣ ਲਈ ਲੜੇ ਜਾ ਰਹੇ ਸੰਘਰਸ਼ ਦੌਰਾਨ ਪੰਜਾਬ ਸਰਕਾਰ, ਹਰਿਆਣਾ ਦੀ ਭਾਜਪਾ ਤੇ ਕੇਂਦਰ ਦੀ ਮੋਦੀ ਸਰਕਾਰ ਜਿੱਥੇ ਕਿਸਾਨਾਂ ਨੂੰ ਕੁਚਲਣ ਲੱਗੀ ਹੋਈ ਹੈ ਉੱਥੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਕਿਸਾਨਾਂ ਦੇ ਨਾਲ ਖੜ੍ਹਦੇ ਹੋਏ ਕਿਸਾਨ ਪੱਖੀ ਅਹਿਮ ਫ਼ੈਸਲੇ ਲਏ ਹਨ ਜਿਹਨਾਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ।

Click to comment

Leave a Reply

Your email address will not be published.

Most Popular

To Top