News

ਰੋਪੜ ਰੇਂਜ ਪੁਲਿਸ ਨੇ ਮੋਹਾਲੀ ’ਚ ਚਲਾਈ ਤਲਾਸ਼ੀ ਮੁਹਿੰਮ, ਹਿਰਾਸਤ ’ਚ ਲਏ ਸ਼ੱਕੀ ਵਿਅਕਤੀ

ਪੰਜਾਬ ਪੁਲਿਸ ਦੀ ਟੀਮ ਨੇ ਅੱਜ ਸਵੇਰੇ ਮੋਹਾਲੀ ਦੇ ਸੰਨੀ ਇਨਕਲੇਵ ਸਥਿਤ ਜਲਵਾਯੂ ਟਾਵਰ ਸੋਸਾਇਟੀ ਵਿੱਚ ਸਰਚ ਆਪ੍ਰੇਸ਼ਨ ਕੀਤਾ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਵੀ ਹਾਜ਼ਰ ਸਨ। ਭੁੱਲਰ ਨੇ ਦੱਸਿਆ ਕਿ ਇਹ ਵੱਡਾ ਸਰਚ ਆਪ੍ਰੇਸ਼ਨ ਮੁਹਾਲੀ ਵਿੱਚ ਚਲਾਇਆ ਗਿਆ ਹੈ। ਇਹ ਜਲਵਾਯੂ ਟਾਵਰ ਇੱਕ ਵਿਸ਼ਾਲ ਰਿਹਾਇਸ਼ੀ ਏਰੀਆ ਹੈ।

ਪੁਲਿਸ ਨੂੰ ਕੁਝ ਸ਼ੂਟਰ ਦੇ ਰੁਕਣ ਦੀ ਸੂਚਨਾ ਮਿਲੀ ਸੀ, ਇਸ ਤੋਂ ਬਾਅਦ ਪੁਲਿਸ ਵੱਲੋਂ ਸਖ਼ਤੀ ਨਾਲ ਕਾਰਵਾਈ ਕਰਦਿਆਂ ਹੋਇਆ 20 ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਦੌਰਾਨ ਖਰੜ ਦੇ ਅਧੀਨ ਪੈਂਦੇ ਸੰਨੀ ਇਨਕਲੇਵ ਦੀ ਕਾਲੋਨੀ ਜਲਵਾਯੂ ਵਿੱਚ ਕੜੀ ਸਰਚ ਕੀਤੀ ਗਈ ਹੈ। ਮੋਹਾਲੀ ਹੋਮਲੈਂਡ ਵਿੱਚ ਵੀ ਪੁਲਿਸ ਵੱਲੋਂ ਸਰਚ ਕੀਤੀ ਗਈ ਸੀ।

ਮੁਹਾਲੀ ਪੁਲਿਸ ਨੇ ਜਲਵਾਯੂ ਟਾਵਰ ਇਲਾਕੇ ਵਿੱਚ ਅਚਾਨਕ ਰੇਡ ਮਾਰੀ ਹੈ। ਪੁਲਿਸ ਨੇ ਇਸ ਦੌਰਾਨ 7 ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ। ਸੂਤਰਾਂ ਮੁਤਾਬਕ ਹਿਰਾਸਤ ਵਿੱਚ ਲਏ ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਮੂਸੇਵਾਲਾ ਕਤਲ ਕਾਂਡ ਨਾਲ ਜੁੜਿਆ ਹੋਇਆ ਹੈ। ADGP ਮੁਹਾਲੀ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਦੱਸਿਆ ਕਿ ਕੁਝ ਲੋਕ ਬਿਨ੍ਹਾਂ ਵੈਰੀਫਿਕੇਸ਼ਨ ਇੱਥੇ ਰਹਿੰਦੇ ਹਨ ਜਿਸ ਦਾ ਕੁਝ ਐਂਟੀ ਸੋਸ਼ਲ ਐਲੀਮੈਂਟ ਵੀ ਫਾਇਦਾ ਲੈਂਦੇ ਹਨ।

ਪੁਲਿਸ ਟੀਮਾਂ ਨੇ ਮੁਹਾਲੀ ਦੀਆਂ ਤਿੰਨ ਸੁਸਾਇਟੀਆਂ ਜਿਨ੍ਹਾਂ ਵਿੱਚ ਮੁਹਾਲੀ ਈਡਨ ਕੋਰਟ, ਜਲ ਵਾਯੂ ਵਿਹਾਰ ਅਤੇ ਹੋਮਲੈਂਡ ਸ਼ਾਮਲ ਹਨ, ਵਿੱਚ ਕਾਰਵਾਈ ਕਰਕੇ ਘੱਟੋ-ਘੱਟ 20 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਹੈ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ 10 ਵਾਹਨਾਂ ਨੂੰ ਵੀ ਜ਼ਬਤ ਕੀਤਾ ਹੈ ਅਤੇ 18 ਗ੍ਰਾਮ ਅਫੀਮ, ਸੱਤ ਹਥਿਆਰ ਅਤੇ 21 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਅਪਰੇਸ਼ਨ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।

ਸੁਸਾਇਟੀ ਦੇ ਕੈਮਰੇ ਪੁਲੀਸ ਨੂੰ ਸੌਂਪਣ ਦੇ ਮੁੱਦੇ ’ਤੇ ਜ਼ਿਲ੍ਹਾ ਮੈਜਿਸਟਰੇਟ ਨਾਲ ਗੱਲਬਾਤ ਕੀਤੀ ਗਈ ਹੈ। ਇਸ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ। ਇਸ ਨਾਲ ਪੁਲਿਸ ਨੂੰ ਸ਼ੱਕੀ ਵਿਅਕਤੀਆਂ ਬਾਰੇ ਸਮੇਂ ਸਿਰ ਸੂਚਨਾ ਮਿਲ ਸਕੇਗੀ। ਜ਼ਿਕਰਯੋਗ ਹੈ ਕਿ ਹੋਮਲੈਂਡ ਸੋਸਾਇਟੀ ਵਿੱਚ ਮੰਗਲਵਾਰ ਸਵੇਰੇ ਵੀ ਅਜਿਹੀ ਹੀ ਖੋਜ ਕੀਤੀ ਗਈ ਸੀ। ਉੱਥੇ ਬਹੁਤ ਸਾਰੇ ਪੰਜਾਬੀ ਗਾਇਕ ਰਹਿੰਦੇ ਹਨ। ਉਥੋਂ ਪੁਲਸ ਨੇ ਸੱਟੇਬਾਜ਼ਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਸੈਕਟਰ 88 ਦੇ ਪੁਰਬ ਅਪਾਰਟਮੈਂਟ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਤਲਾਸ਼ੀ ਵਿਚ ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ।


Click to comment

Leave a Reply

Your email address will not be published.

Most Popular

To Top