Business

ਲਓ ਜੀ ਧਰਮਸੋਤ ਦਾ ਵੀ ਆ ਗਿਆ ਬਿਆਨ! ‘ਕੋਈ ਘੁਟਾਲਾ ਨਹੀਂ ਹੋਇਆ, ਸਾਰਾ ਰਿਕਾਰਡ ਮੌਜੂਦ’

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੈਟ੍ਰਿਕ ਸਕਾਲਰਸ਼ਿਪ ਵਿਚ ਕੋਈ ਘੁਟਾਲਾ ਨਹੀਂ ਹੋਇਆ ਅਤੇ ਸਾਰਾ ਰਿਕਾਰਡ ਮੌਜੂਦ ਪਿਆ ਹੈ। ਉਸ ਨੂੰ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ। ਉਹਨਾਂ ਨੇ ਪੋਸਟ ਮੈਟ੍ਰਿਕ  ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਐਡੀਸ਼ਨਲ ਚੀਫ ਸੈਕਟਰੀ ਕ੍ਰਿਪਾ ਸ਼ੰਕਰ ਸਰੋਜ ਦੀ ਰਿਪੋਰਟ ਤੇ ਸਵਾਲ ਖੜ੍ਹੇ ਕੀਤੇ ਹਨ। ਉਹਨਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ‘ਮੇਰੇ ਵਿਭਾਗ ਦੇ ਅਧਿਕਾਰੀ ਜਾਂਚ ਕਰ ਰਹੇ ਹਨ। ਇਸ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ ਹੈ। ਨਾ ਤਾਂ ਮੈਨੂੰ ਜਾਂਚ ਰਿਪੋਰਟ ਬਾਰੇ ਜਾਣਕਾਰੀ ਦਿੱਤੀ ਗਈ।

ਮੀਡੀਆ ਰਾਹੀਂ ਹੀ ਮੈਨੂੰ ਪਤਾ ਲੱਗਿਆ ਹੈ ਕਿ ਇਕ ਜਾਂਚ ਹੋਈ ਹੈ ਜਿਸ ਵਿਚ ਮੇਰੇ ਤੇ ਇਲਜ਼ਾਮ ਲਗਾਏ ਗਏ ਹਨ।’ ਦੂਜੇ ਪਾਸੇ ਪੰਜਾਬ ਸਰਕਾਰ ਵੀ ਮੰਤਰੀ ਧਰਮਸੋਤ ਦੇ ਬਚਾਅ ਵਿਚ ਉੱਤਰ ਆਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਿਕ ਸਲਾਹਕਾਰ ਕੈਪਟਨ ਸੰਦੀਪ ਸੰਧੂ ਵੀ ਮੀਡੀਆ ਦੇ ਸਾਹਮਣੇ ਆਏ ਹਨ। ਧਰਮਸੋਤ ਨੇ ਅਪਣੀ ਸਰਕਾਰੀ ਕੋਠੀ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ‘ਮੈਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਚੀਫ ਸੈਕਟਰੀ ਦੀ ਜਾਂਚ ਵਿਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ।’

PM ਦੀ ਨਿੱਜੀ ਵੈਬਸਾਈਟ ਦਾ Twitter ਅਕਾਉਂਟ ਹੋਇਆ ਹੈਕ, ਜਾਂਚ ’ਚ ਜੁਟੀ ਟਵਿੱਟਰ ਟੀਮ

ਹਾਲਾਂਕਿ ਮੰਤਰੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਉਹਨਾਂ ਦੀ ਸਰਕਾਰ ਵਿਚ ਉਹਨਾਂ ਨੂੰ ਕੌਣ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਜਾਂਚ ਰਿਪੋਰਟ ਵਿਚ 39 ਕਰੋੜ ਰੁਪਏ ਦੇ ਘੁਟਾਲੇ ਦੇ ਸਬੰਧ ’ਚ ਮੰਤਰੀ ਨੇ ਕਿਹਾ ਕਿ ਇਹ ਕੋਈ ਤੂੜੀ ਦਾ ਗੋਦਾਮ ਨਹੀਂ ਹੈ ਜਿਸ ਦੀ ਕਿ ਕੋਈ ਚੋਰੀ ਕਰ ਕੇ ਲੈ ਗਿਆ। ਸਰਕਾਰੀ ਪੈਸਾ ਹੈ ਜੋ ਕਿ ਟ੍ਰੈਜਰੀ ਅਤੇ ਬੈਂਕ ਦੇ ਮਾਧਿਅਮ ਰਾਹੀਂ ਗਿਆ ਹੈ। ਏਸੀਐਸ ਨੇ ਪੈਸਿਆਂ ਦੀ ਜਾਣਕਾਰੀ ਇਕੱਠੀ ਕਰਨ ਦਾ ਕਸ਼ਟ ਹੀ ਨਹੀਂ ਕੀਤਾ। ਮੰਤਰੀ ਨੇ ਦਾਅਵਾ ਕੀਤਾ ਕਿ ਪੋਸਟ ਮ੍ਰੈਟਿਕ ਸਕਾਲਰਸ਼ਿਪ ਵਿਚ ਕੋਈ ਘੁਟਾਲਾ ਨਹੀਂ ਹੋਇਆ।

ਏਸੀਐਸ ਕ੍ਰਿਪਾ ਸ਼ੰਕਰ ਸਰੋਜ ਦੀ ਨੀਅਤ ਤੇ ਸਵਾਲ ਚੁੱਕਦੇ ਹੋਏ ਉਹਨਾਂ ਕਿਹਾ ਕਿ 2015 ਤੋਂ ਲੈ ਕੇ 2017 ਤਕ ਕ੍ਰਿਪਾ ਸ਼ੰਕਰ ਸਰੋਜ ਹੀ ਇਸ ਵਿਭਾਗ ਦੇ ਸੈਕਟਰੀ ਸਨ। ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਵਿਚ ਘੁਟਾਲਾ ਹੋਇਆ ਸੀ। ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਨੂੰ ਬਚਾਉਣ ਦੇ ਸਵਾਲ ’ਤੇ ਮੰਤਰੀ ਨੇ ਕਿਹਾ ਕਿ 24 ਦਸੰਬਰ 2019 ਨੂੰ ਉਹਨਾਂ ਨੇ ਕ੍ਰਿਪਾ ਸ਼ੰਕਰ ਤੋਂ ਜਵਾਬ ਮੰਗਿਆ ਸੀ ਕਿ ਆਖਿਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਸਪੈਂਡ ਕਿਉਂ ਕੀਤਾ ਜਾ ਰਿਹਾ ਹੈ? ਇਸ ਦਾ ਜਵਾਬ ਉਹਨਾਂ ਨੇ ਅੱਜ ਤਕ ਨਹੀਂ ਦਿੱਤਾ। ਫੰਡ ਜਾਰੀ ਕਰਨ ਲਈ ਵੱਖ-ਵੱਖ ਫਾਈਲਾਂ ਬਣਾਉਣ ਦੇ ਸਬੰਧੀ ਮੰਤਰੀ ਨੇ ਕਿਹਾ ਕਿ ਇਸ ਵਿਭਾਗ ਦੇ ਅਧਿਕਾਰੀ ਜੇ ਅਜਿਹਾ ਕਰ ਰਹੇ ਸਨ ਤਾਂ ਉਸ ਦੇ ਲਈ ਮੰਤਰੀ ਕਿਵੇਂ ਜ਼ਿੰਮੇਵਾਰ ਹੋ ਸਕਦਾ ਹੈ?

ਅਧਿਕਾਰੀ ਦੀ ਰਿਪੋਰਟ ਨੂੰ ਲੈ ਕੇ ਮੰਤਰੀ ਧਰਮਸੋਤ ਨੇ ਕਿਹਾ ਕਿ ਉਹ ਅਪਣੇ ਅਧਿਕਾਰਤ ਖੇਤਰ ਵਿਚ ਕਾਰਵਾਈ ਕਰਨਗੇ ਅਤੇ ਜਿੱਥੇ ਮੁੱਖ ਮੰਤਰੀ ਦਾ ਅਧਿਕਾਰ ਖੇਤਰ ਹੋਵੇਗਾ ਉਹ ਉੱਥੇ ਕਰਨਗੇ। ਅਹਿਮ ਪਹਿਲੂ ਇਹ ਹੈ ਕਿ ਇਸ ਦੌਰਾਨ ਸਾਧੂ ਸਿੰਘ ਧਰਮਸੋਤ ਦੇ ਨਾਲ ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਕੈਪਟਨ ਸੰਦੀਪ ਸੰਧੂ ਵੀ ਮੌਜੂਦ ਸਨ। ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਉਜਾਗਰ ਹੋਣ ਤੋਂ ਬਾਅਦ ਇਹ ਅਜਿਹਾ ਮੌਕਾ ਹੈ ਜਦੋਂ ਸਰਕਾਰ ਮੰਤਰੀ ਦੇ ਨਾਲ ਖੜ੍ਹੀ ਨਜ਼ਰ ਆਈ। ਕੈਪਟਨ ਸੰਧੂ ਨੇ ਕਿਹਾ ਕਿ ਚੀਫ਼ ਸੈਕਟਰੀ ਦੀ ਜਾਂਚ ਵਿਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਕੇਂਦਰ ਸਰਕਾਰ ਦੁਆਰਾ ਵੀ ਇਸ ਮਾਮਲੇ ਵਿਚ ਜਾਂਚ ਕਰਾਉਣ ਦੇ ਸਬੰਧ ਵਿਚ ਉਹਨਾਂ ਨੇ ਕਿਹਾ ਕਿ ਇਸ ਦਾ ਜਵਾਬ ਮੁੱਖ ਮੰਤਰੀ ਹੀ ਦੇ ਸਕਦੇ ਹਨ।

Click to comment

Leave a Reply

Your email address will not be published.

Most Popular

To Top