News

ਲਖੀਮਪੁਰ ਕਿਸਾਨਾਂ ਨੂੰ ਮਿਲਣ ਪਹੁੰਚੇ ਰਾਕੇਸ਼ ਟਿਕੈਤ ਅਤੇ ਪ੍ਰਿਅੰਕਾ ਗਾਂਧੀ ਹਿਰਾਸਤ ’ਚ, ਇੰਟਰਨੈਟ ਸੇਵਾਵਾਂ ਬੰਦ

ਕਿਸਾਨਾਂ ਦੇ ਵੱਲੋਂ ਲਗਾਤਾਰ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਖਰੀ ਵੱਖਰੀ ਥਾਵਾਂ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਰ ਇਹ ਪ੍ਰਦਰਸ਼ਨ ਅੱਜ ਉਸ ਵੇਲੇ ਹੰਗਾਮੇ ਵਿੱਚ ਤਬਦੀਲ ਹੋ ਗਿਆ ਜਦੋਂ  ਕੇਂਦਰੀ ਮੰਤਰੀ  ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦੇ ਨਾਲ ਕਿਸਾਨਾਂ ਦੀ ਝੜਪ ਹੋ ਗਈ ਇਸ ਦੋਹਾਂ ਵਿਚਕਾਰ 6 ਮੌਤਾਂ ਹੋ ਗਈਆਂ  ਅਤੇ 8 ਲੋਕ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਮਿਲੀ ਹੈ।

Lakhimpur Kheri: 8 dead in violence during farmers' protest

ਉੱਥੇ ਹੀ ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਅੱਧੀ ਰਾਤ ਨੂੰ ਲਖੀਮਪੁਰ ਖੇੜੀ ਲਈ ਰਵਾਨਾ ਹੋਈ ਸੀ, ਪਰ ਉਹਨਾਂ ਨੂੰ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਹਿਰਾਸਤ ਵਿੱਚ ਲੈ ਲਿਆ ਹੈ। ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ਾਲ ਭਾਰਦਵਾਜ ਅਤੇ ਐਸਪੀ ਆਰਪੀ ਸਿੰਘ ਪ੍ਰਿਅੰਕਾ ਗਾਂਧੀ ਦੇ ਨਾਲ ਹਰਗਾਂਵ ਪੁਲਿਸ ਸਟੇਸ਼ਨ ਪਹੁੰਚੇ। ਜਿਸ ਤੋਂ ਬਾਅਦ ਸੀਤਾਪੁਰ ਪੁਲਿਸ ਨੇ ਪ੍ਰਿਅੰਕਾ ਗਾਂਧੀ ਨੂੰ ਦੂਜੀ ਬਟਾਲੀਅਨ ਪੀਏਸੀ ਦੇ ਗੈਸਟ ਹਾਊਸ ਵਿੱਚ ਰੱਖਿਆ ਹੈ।

ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਲਖੀਮਪੁਰ ਖੇੜੀ ਪਹੁੰਚੇ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਲਖੀਮਪੁਰ ਖੇੜੀ ਪਹੁੰਚਣ ਤੋਂ ਪਹਿਲਾਂ ਹੀ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ, ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ, ਬਸਪਾ ਦੇ ਸਤੀਸ਼ ਮਿਸ਼ਰਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿੱਚ ਲੈਣ ਲਈ ਪਹੁੰਚੇ ਪੁਲਿਸ ਕਰਮਚਾਰੀਆਂ ਨਾਲ ਜ਼ਬਰਦਸਤ ਬਹਿਸ ਹੋਈ।

ਰਾਕੇਸ਼ ਟਿਕੈਤ ਵੱਲੋਂ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਆਪਣਾ ਮੰਗ ਪੱਤਰ ਪ੍ਰਸ਼ਾਸਨ ਨੂੰ ਸੌਂਪ ਦਿੱਤਾ ਗਿਆ ਹੈ। ਇਸ ਵਿੱਚ ਮੁੱਖ ਮੰਗ ਅਜੇ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਦੀ ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰੀ ਦੀ ਹੈ। ਇਸ ਦੇ ਨਾਲ ਹੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜੇ ਦੀ ਮੰਗ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਮੰਤਰੀ ਦੇ ਬੇਟੇ ਦੀ ਗ੍ਰਿਫ਼ਤਾਰੀ ਤੱਕ ਉੱਥੇ ਹੀ ਰਹਿਣਗੇ।

ਸਰਕਾਰ ਨੇ ਲਖਨਊ ਤੋਂ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਮੌਕੇ ਤੇ ਭੇਜਿਆ। ਇਸ ਦੇ ਨਾਲ ਹੀ ਦੇਰ ਸ਼ਾਮ ਜ਼ਿਲ੍ਹੇ ਵਿੱਚ ਇੰਟਰਨੈਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਕਹਿਣਾ ਹੈ ਕਿ ਹੰਗਾਮੇ ਦੌਰਾਨ ਡਰਾਈਵਰ ਨੂੰ ਪੱਥਰ ਲੱਗਣ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਕਿਸਾਨਾਂ ਤੇ ਚੜ੍ਹਨ ਵਾਲਾ ਹਾਦਸਾ ਵਾਪਰਿਆ। ਉਸ ਤੋਂ ਬਾਅਦ ਹੋਈ ਹਿੰਸਕ ਝੜਪ ਵਿੱਚ ਸਾਡੇ ਡਰਾਈਵਰ ਸਮੇਤ ਤਿੰਨ ਭਾਜਪਾ ਵਰਕਰਾਂ ਦੀ ਮੌਤ ਹੋ ਗਈ।

Click to comment

Leave a Reply

Your email address will not be published.

Most Popular

To Top