News

ਲਖੀਮਪੁਰ ਕੇਸ ’ਤੇ SIT ਦਾ ਵੱਡਾ ਖੁਲਾਸਾ, ਕਿਸਾਨਾਂ ’ਤੇ ਗੱਡੀ ਚੜਾਉਣਾ ਸਾਜ਼ਿਸ਼

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਾ ਦੇ ਮੁੱਖ ਅਰੋਪੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ।

Lakhimpur Kheri: Uttar Pradesh government forms panel to probe violence -  BBC News

ਚਾਰ ਕਿਸਾਨਾਂ ਦੀ ਮੌਤ ਦੇ ਮਾਮਲੇ ਦੀ ਤਫਤੀਸ਼ ਵਿੱਚ ਜੋ ਤੱਥ ਸਾਹਮਣੇ ਆਏ ਹਨ, ਉਹਨਾਂ ਤੋਂ ਸਾਫ਼ ਹੈ ਕਿ ਘਟਨਾ ਵਾਲੇ ਦਿਨ ਜੋ ਵੀ ਹੋਇਆ ਉਹ ਇੱਕ ਘਟਨਾ ਨਹੀਂ ਸੀ ਸਗੋਂ ਸਾਜਿਸ਼ ਤਹਿਤ ਕੀਤਾ ਗਿਆ ਸੀ। ਇਸ ਦਾ ਖੁਲਾਸਾ ਐਸਆਈਟੀ ਵੱਲੋਂ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਤਿੰਨ ਅਕਤੂਬਰ ਨੂੰ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਚਾਰ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਭਾਜਪਾ ਦੇ ਨੇਤਾ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੋਸ਼ੀਆਂ ’ਚ ਸ਼ਾਮਲ ਹੈ। ਪੁਲਸ ਨੇ ਆਸ਼ੀਸ਼ ਸਮੇਤ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਸ਼ੀਸ਼ ਨੂੰ ਮੁੱਖ ਦੋਸ਼ੀ ਦੱਸਿਆ ਜਾ ਰਿਹਾ ਹੈ। 

ਇਕ ਸਾਲ ਤੋਂ ਅੰਦੋਲਨ ਕਰ ਰਹੇ ਕਿਸਾਨ 3 ਅਕਤੂਬਰ ਨੂੰ ਕੇਂਦਰੀ ਰਾਜ ਮੰਤਰੀ ਦੇ ਜੱਦੀ ਪਿੰਡ ’ਚ ਆਯੋਜਿਤ ਇਕ ਪ੍ਰੋਗਰਾਮ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ।

ਦੋਸ਼ੀ ਹੈ ਕਿ ਲਖੀਮਪੁਰ ਖੀਰੀ ’ਚ ਸੜਕਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਾਰ ਨਾਲ ਕੁਚਲ ਦਿੱਤਾ ਗਿਆ। ਇਸ ਕਾਰ ’ਚ ਹੋਰ ਦੋਸ਼ੀਆਂ ਨਾਲ ਆਸ਼ੀਸ਼ ਵੀ ਸਵਾਰ ਸਨ। ਕਾਰ ਨਾਲ ਕੁਚਲ ਕੇ ਚਾਰ ਲੋਕਾਂ ਦੀ ਮੌਤ ਤੋਂ ਬਾਅਦ ਭੜਕੀ ਹਿੰਸਾ ’ਚ ਚਾਰ ਹੋਰ ਲੋਕ ਮਾਰੇ ਗਏ ਸਨ। ਲੋਕਾਂ ਨੂੰ ਕੁਚਲਣ ਵਾਲੀਆਂ ਗੱਡੀਆਂ ’ਚ ਭੀੜ ਵਲੋਂ ਅੱਗ ਲਗਾ ਦਿੱਤੀ ਗਈ ਸੀ।

Click to comment

Leave a Reply

Your email address will not be published.

Most Popular

To Top