News

ਲਖੀਮਪੁਰ ਖੀਰੀ ਘਟਨਾ ਦੇ ਪੀੜਤਾਂ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ

ਲਖੀਮਪੁਰ ਖੀਰੀ ਘਟਨਾ ਦੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰੀ ਗ੍ਰਹਿ ਰਾਜ ਮੰਰਤੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ, ਜੋ ਕਿ ਇਸ ਮਸਲੇ ਵਿੱਚ ਦੋਸ਼ੀ ਹੈ। ਉਸ ਨੂੰ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਦੱਸ ਦਈਏ ਕਿ ਲਖੀਮਪੁਰ ਖੀਰੀ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਹਾਈਕੋਰਟ ਤੋਂ ਰਾਹਤ ਦਿੱਤੀ ਗਈ ਹੈ।

Lakhimpur Kheri violence: Union Minister's son Ashish Mishra in trouble,  police founds evidence | www.lokmattimes.com

ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਅਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਹਨ।ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰਨ ਦੀ ਮੰਗ ਵੀ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਚੁੱਕੀ ਗਈ ਸੀ।

ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ SIT ਵੱਲੋਂ ਹਾਲ ਹੀ ਵਿੱਚ ਇੱਕ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਇਸ 5000 ਪੰਨਿਆਂ ਦੀ ਚਾਰਜਸ਼ੀਟ ਵਿੱਚ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਚਾਰਜਸ਼ੀਟ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਰਿਸ਼ਤੇਦਾਰ ਵਰਿੰਦਰ ਸ਼ੁਕਲਾ ਦਾ ਨਾਮ ਵੀ ਸੀ। ਇੰਨਾ ਹੀ ਨਹੀਂ SIT ਅਨੁਸਾਰ ਅਸ਼ੀਸ਼ ਘਟਨਾ ਵਾਲੀ ਥਾਂ ‘ਤੇ ਵੀ ਮੌਜੂਦ ਸਨ।

Click to comment

Leave a Reply

Your email address will not be published.

Most Popular

To Top