ਲਖੀਮਪੁਰ ਖੀਰੀ ਲਈ ਰਵਾਨਾ ਹੋਏ ਨਵਜੋਤ ਸਿੱਧੂ, ਕਿਸਾਨਾਂ ਨੇ ਕੀਤਾ ਵਿਰੋਧ
By
Posted on

ਨਵਜੋਤ ਸਿੱਧੂ ਵੱਡੇ ਕਾਫ਼ਲੇ ਨਾਲ ਲਖੀਮਪੁਰ ਖੀਰੀ ਲਈ ਰਵਾਨਾ ਹੋ ਚੁੱਕੇ ਹਨ। ਇਸੇ ਦੌਰਾਨ ਨਵਜੋਤ ਸਿੱਧੂ ਦਾ ਰਸਤੇ ਵਿੱਚ ਵਿਰੋਧ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ਵਿਖੇ ਕਿਸਾਨ ਆਗੂਆਂ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਕਿਸਾਨਾਂ ਨੇ ਨਵਜੀਤ ਸਿੱਧੂ ਦੀ ਗੱਡੀ ਰੋਕ ਕੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਇਸ ਨਾਲ ਜੁੜੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
