News

ਲਖੀਮਪੁਰ ਘਟਨਾ: ਕੇਂਦਰੀ ਮੰਤਰੀ ਅਜੈ ਮਿਸ਼ਰਾ ਖਿਲਾਫ਼ ਦਰਜ ਨਹੀਂ ਹੋਵੇਗਾ ਕੇਸ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਸੀਜੇਐਮ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਜੈ ਮਿਸ਼ਰਾ ਵਿਰੁੱਧ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਅਦਾਲਤ ਨੇ ਖਾਰਜ ਕਰ ਦਿੱਤੀ ਹੈ।

Lakhimpur Kheri violence: UP govt agrees to appointment of retired judge to  monitor probe | India News,The Indian Express

ਪੱਤਰਕਾਰ ਰਮਨ ਕਸ਼ਯਪ ਦੇ ਭਰਾ ਨੇ ਸੀਆਰਪੀਸੀ ਦੀ ਧਾਰਾ 1569(3) ਤਹਿਤ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਸਮੇਤ 14 ਲੋਕਾਂ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਸੀਜੇਐਮ ਅਦਾਲਤ ਨੇ ਇਸ ਮਾਮਲੇ ਵਿੱਚ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ਖਾਰਜ ਕਰ ਦਿੱਤੀ। ਤਿਕੁਨੀਆ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਅਤੇ ਪੱਤਰਕਾਰ ਰਮਨ ਕਸ਼ਯਪ ਸਮੇਤ ਅੱਠ ਲੋਕ ਮਾਰੇ ਗਏ ਸਨ।

ਸੀਜੇਐਮੇ ਤਿਕੂਨਿਆ ਕੋਤਵਾਲੀ ਤੋਂ ਰਿਪੋਰਟ ਤਲਬ ਕਰਦਿਆਂ ਇਸ ਪਟੀਸ਼ਨ ਤੇ ਸੁਣਵਾਈ ਲਈ 15 ਨਵੰਬਰ ਦੀ ਤਰੀਕ ਤੈਅ ਕੀਤੀ ਸੀ। ਹਾਲਾਂਕਿ ਤਿਕੂਨਿਆ ਪੁਲਿਸ ਦੀ ਰਿਪੋਰਟ ਨਾ ਆਉਣ ਕਾਰਨ ਉਸ ਦਿਨ ਸੁਣਵਾਈ ਨਹੀਂ ਹੋ ਸਕੀ ਅਤੇ ਅਦਾਲਤ ਨੇ ਅਗਲੀ ਤਰੀਕ 25 ਨਵੰਬਰ ਤੈਅ ਕਰ ਦਿੱਤੀ ਹੈ।

ਪੁਲਿਸ ਨੇ 25 ਨਵੰਬਰ ਨੂੰ ਸੀਜੇਐਮ ਅਦਾਲਤ ਨੂੰ ਆਪਣੀ ਰਿਪੋਰਟ ਭੇਜੀ ਸੀ, ਜਿਸ ਤੇ ਪਵਨ ਕਸ਼ਯਪ ਦੇ ਵਕੀਲ ਨੇ ਬਹਿਸ ਲਈ ਸਮਾਂ ਮੰਗਿਆ ਸੀ। ਇਸ ਤੇ ਅਦਾਲਤ ਨੇ ਸੁਣਵਾਈ ਲਈ 1 ਦਸੰਬਰ ਦੀ ਤਰੀਕ ਤੈਅ ਕੀਤੀ ਸੀ।

Click to comment

Leave a Reply

Your email address will not be published.

Most Popular

To Top