News

ਲਖੀਮਪੁਰ ਘਟਨਾ ਨੂੰ ਲੈ ਕੇ ਕਾਂਗਰਸ ਐਕਸ਼ਨ ’ਚ, ਕਾਂਗਰਸ ਦੇ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਦੇ ਵਫ਼ਦ ਨੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਕਾਂਗਰਸ ਵਫ਼ਦ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਹੈ। ਉਹਨਾਂ ਨੇ ਵਫ਼ਦ ਵਿੱਚ ਮਲਿਕਾਅਰਜੁਨ ਖੜਗੇ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੀ ਸ਼ਾਮਲ ਸਨ।

Image

ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ, “ਰਾਸ਼ਟਰਪਤੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਅੱਜ ਇਸ ਮਾਮਲੇ ਤੇ ਸਰਕਾਰ ਨਾਲ ਚਰਚਾ ਕਰਨਗੇ।” ਉਹਨਾਂ ਕਿਹਾ ਕਿ, “ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਬਰਖ਼ਾਸਤਗੀ ਦੀ ਮੰਗ ਕਾਂਗਰਸ ਦੀ ਮੰਗ ਨਹੀਂ ਹੈ, ਇਹ ਜਨਤਾ ਦੀ ਮੰਗ ਹੈ ਅਤੇ ਪੀੜਤ ਕਿਸਾਨ ਪਰਿਵਾਰਾਂ ਦੀ ਮੰਗ ਹੈ।”

ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਵਿੱਚ ਪੀੜਤ ਪਰਿਵਾਰਾਂ ਦੀ ਮੰਗ ਹੈ ਕਿ, “ਜਿਸ ਨੇ ਉਹਨਾਂ ਦੇ ਪੁੱਤਰ ਦਾ ਕਤਲ ਕੀਤਾ ਹੈ, ਉਸ ਨੂੰ ਸਜ਼ਾ ਮਿਲੇ। ਜਦੋਂ ਤੱਕ ਉਹ ਅਪਣੇ ਅਹੁਦੇ ਤੇ ਹਨ, ਉਦੋਂ ਤੱਕ ਉਹਨਾਂ ਨੂੰ ਨਿਆਂ ਨਹੀਂ ਮਿਲੇਗਾ। ਇਹ ਗੱਲ ਉਹਨਾਂ ਨੇ ਰਾਸ਼ਟਰਪਤੀ ਨੂੰ ਦੱਸੀ ਹੈ।”

Click to comment

Leave a Reply

Your email address will not be published.

Most Popular

To Top