ਲਖੀਮਪੁਰ ਘਟਨਾ ਨੂੰ ਲੈ ਕੇ ਕਿਸਾਨਾਂ ਦੀ ਚੇਤਾਵਨੀ!  ਗ੍ਰਹਿ ਰਾਜ ਮੰਤਰੀ ਨੂੰ ਕਰੋ ਬਰਖ਼ਾਸਤ, ਨਹੀਂ ਕਰਾਂਗੇ ਤਿੱਖਾ ਸੰਘਰਸ਼

 ਲਖੀਮਪੁਰ ਘਟਨਾ ਨੂੰ ਲੈ ਕੇ ਕਿਸਾਨਾਂ ਦੀ ਚੇਤਾਵਨੀ!  ਗ੍ਰਹਿ ਰਾਜ ਮੰਤਰੀ ਨੂੰ ਕਰੋ ਬਰਖ਼ਾਸਤ, ਨਹੀਂ ਕਰਾਂਗੇ ਤਿੱਖਾ ਸੰਘਰਸ਼

ਲਖੀਮਪੁਰ ਖਿਰੀ ਵਿੱਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਦੀ ਗੱਡੀ ਥੱਲੇ ਕੁਚਲੇ ਜਾਣ ਕਾਰਨ ਕਿਸਾਨਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਗੁੱਸਾ ਭਾਜਪਾ ਸਰਕਾਰ ਖ਼ਿਲਾਫ਼ ਵਧ ਗਿਆ ਸੀ, ਕਿਸਾਨਾਂ ਵੱਲੋਂ ਗ੍ਰਹਿ ਰਾਜ ਮੰਤਰੀ ਤੇ ਵੀ ਇਸ ਸਾਜ਼ਿਸ਼ ਵਿੱਚ ਸ਼ਾਮਿਲ ਹੋਣ ਦੇ ਗੰਭੀਰ ਇਲਜ਼ਾਮ ਲਗਾਏ ਗਏ ਸੀ, ਓਹਨਾਂ ਵੱਲੋਂ ਮੰਤਰੀ ਖਿਲਾਫ ਵੀ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਕਿਸਾਨਾਂ ਵੱਲੋਂ ਪੰਜਾਬ ਵਿੱਚ ਭਾਜਪਾ ਆਗੂ ਫਤਹਿ ਜੰਗ ਸਿੰਘ ਬਾਜਵਾ ਦੇ ਘਰ ਬਾਹਰ ਗ੍ਰਹਿ ਰਾਜ ਮੰਤਰੀ ਦਾ ਪੁਤਲਾ ਫੂਕ ਕੇ ਜੋਰਦਾਰ ਪ੍ਰਦਰਸ਼ਨ ਕੀਤਾ ਹੈ। ਇਸ ਬਾਰੇ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਮੰਤਰੀ ਵੱਲੋਂ ਇਸ ਹਾਦਸੇ ਤੋਂ ਪਹਿਲਾਂ ਪੰਜਾਬੀਆਂ ਨੂੰ ਲਖੀਮਪੁਰ ਖੀਰੀ ਤੋਂ ਬਾਹਰ ਕੱਢਣ ਦੀ ਧਮਕੀ ਦਿੱਤੀ ਗਈ ਸੀ, ਓਸ ਦੇ ਪੁੱਤਰ ਵੱਲੋਂ 4 ਕਿਸਾਨਾਂ ਸਮੇਤ 5 ਵਿਅਕਤੀਆਂ ਨੂੰ ਗੱਡੀ ਥੱਲੇ ਕੁਚਲ ਕੇ ਮਾਰ ਦਿੱਤਾ ਗਿਆ ਸੀ।

ਓਹਨਾਂ ਕਿਹਾ ਕਿ ਮੰਤਰੀ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਪੰਜਾਬ ਦੇ ਕਿਸੇ ਵੀ ਲੀਡਰ ਨੇ ਕਿਸਾਨਾਂ ਲਈ ਆਵਾਜ਼ ਨਹੀਂ ਚੁੱਕੀ, ਓਹਨਾਂ ਕਿਹਾ ਕੀ ਜੇ ਰਾਜ ਮੰਤਰੀ ਨੂੰ ਬਰਖਾਸਤ ਕਰਕੇ ਓਸ ਖਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਦੱਸ ਦਈਏ ਕਿ ਕਿਸਾਨਾਂ ਵੱਲੋਂ ਕੁੱਝ ਦਿਨ ਪਹਿਲਾਂ ਲਖੀਮਪੁਰ ਖੀਰੀ ਵਿੱਚ ਗ੍ਰਹਿ ਰਾਜ ਮੰਤਰੀ ਖਿਲਾਫ਼ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ ਸੀ। ਉਹਨਾਂ ਨੇ ਗ੍ਰਹਿ ਰਾਜ ਮੰਤਰੀ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਕਿਸਾਨਾਂ ਨੇ ਪੰਜਾਬ ਵਿੱਚ ਵੀ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ।

Leave a Reply

Your email address will not be published.