ਲਖੀਮਪੁਰ ਘਟਨਾ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਵੱਡੇ ਐਲਾਨ

ਲਖੀਮਪੁਰ ਘਟਨਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰੈਸ ਕਲੱਬ ਦਿੱਲੀ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਪਹਿਲਾਂ ਤੋਂ ਰਚੀ ਗਈ ਸਾਜਿਸ਼ ਦਾ ਹਿੱਸਾ ਹੈ। ਹਮਲਾਵਰਾਂ ਨੇ ਕਿਸਾਨ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ, “ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ਼ ਹਿੰਸਕ ਰੁਖ ਅਪਣਾਇਆ ਹੈ। ਅਸੀਂ ਹਿੰਸਾ ਦੇ ਰਾਹ ਤੇ ਨਹੀਂ ਜਾਵਾਂਗੇ।”

ਉਹਨਾਂ ਕਿਹਾ ਕਿ ਸਾਡੀ ਮੰਗ ਹੈ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਅਤੇ ਉਹਨਾਂ ਦੇ ਪੁੱਤਰ ਆਸ਼ੀਸ਼ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਯੋਗੇਂਦਰ ਯਾਦਵ ਨੇ ਕਿਹਾ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਗ੍ਰਿਫ਼ਤਾਰ ਕੀਤਾ ਜਾਵੇ, ਕਿਉਂ ਕਿ ਉਹਨਾਂ ਨੇ ਇਹ ਸਾਜਿਸ਼ ਰਚੀ ਹੈ। 12 ਅਕਤੂਬਰ ਨੂੰ ਅੰਤਿਮ ਅਰਦਾਸ ਲਖੀਮਪੁਰ ਵਿੱਚ ਕੀਤੀ ਜਾਵੇਗੀ।
ਦੇਸ਼ ਦੇ ਕਿਸਾਨਾਂ ਨੂੰ ਲਖੀਮਪੁਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। 12 ਅਕਤੂਬਰ ਨੂੰ 5 ਮੋਮਬੱਤੀਆਂ ਜਗਾ ਕੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ 12 ਨੂੰ ਹੀ ਦੇਸ਼ ਭਰ ਵਿੱਚ ਸ਼ੁਰੂ ਹੋਵੇਗੀ ‘ਸ਼ਹੀਦ ਕਲਸ਼ ਯਾਤਰਾ।’ 15 ਅਕਤੂਬਰ ਨੂੰ ਦੇਸ਼ ਭਰ ਵਿੱਚ ਪੁੱਤਲੇ ਸਾੜ ਕੇ ਦੁਸਹਿਰਾ ਮਨਾਇਆ ਜਾਵੇਗਾ। 18 ਅਕਤੂਬਰ ਨੂੰ ਦੇਸ਼ਭਰ ਵਿੱਚ ‘ਰੇਲ ਰੋਕੋ ਅੰਦੋਲਨ’ ਚਲਾਇਆ ਜਾਵੇਗਾ। 26 ਅਕਤੂਬਰ ਨੂੰ ਲਖਨਊ ਵਿੱਚ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ।
