ਲਖੀਮਪੁਰ ’ਚ 20 ਰਾਜਾਂ ਦੇ ਹਜ਼ਾਰਾਂ ਕਿਸਾਨਾਂ ਨੇ ਖੋਲ੍ਹਿਆ ਮੋਰਚਾ

 ਲਖੀਮਪੁਰ ’ਚ 20 ਰਾਜਾਂ ਦੇ ਹਜ਼ਾਰਾਂ ਕਿਸਾਨਾਂ ਨੇ ਖੋਲ੍ਹਿਆ ਮੋਰਚਾ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ 20 ਰਾਜਾਂ ਦੇ ਹਜ਼ਾਰਾਂ ਕਿਸਾਨਾਂ ਨੇ ਧਰਨਾ ਲਾ ਦਿੱਤਾ ਹੈ। ਇਹ ਧਰਨਾ ਲੰਬਾ ਸਮਾਂ ਚੱਲਣ ਦੇ ਆਸਾਰ ਹਨ। ਉੱਧਰ, ਉੱਤਰ ਪ੍ਰਦੇਸ਼ ਸਰਕਾਰ ਧਰਨੇ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ। ਖੁਫੀਆ ਏਜੰਸੀਆਂ ਵੱਲੋਂ ਪਲ-ਪਲ ਦੀ ਖ਼ਬਰ ਰੱਖੀ ਜਾ ਰਹੀ ਹੈ। ਸਰਕਾਰ ਨੇ ਧਰਨੇ ਦੀ ਇਜਾਜ਼ਤ ਨਹੀਂ ਦਿੱਤੀ ਸੀ ਪਰ ਫਿਰ ਵੀ ਕਿਸਾਨਾਂ ਨੇ ਬਗੈਰ ਕਿਸੇ ਪ੍ਰਵਾਹ ਦੇ ਧਰਨਾ ਲਾ ਦਿੱਤਾ।

ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਮਹਿੰਦਰ ਬਹਾਦੁਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਧਰਨਾ ਦੇਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਧਰਨਾ ਜਨਤਕ ਸਥਾਨ ਤੇ ਦਿੱਤਾ ਜਾ ਰਿਹਾ ਹੈ ਤੇ ਇਹ ਆਮ ਲੋਕਾਂ ਲਈ ਰੁਕਾਵਟ ਪੈਦਾ ਕਰੇਗਾ।

ਦੱਸ ਦਈਏ ਕਿ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਦਾ ਲਖੀਮਪੁਰ ਸ਼ਹਿਰ ਦੀ ਰਾਜਾਪੁਰ ਮੰਡੀ ਸਮਿਤੀ ਵਿੱਚ ਤਿੰਨ ਰੋਜ਼ਾ ਧਰਨਾ ਵੀਰਵਾਰ ਤੋਂ ਸ਼ੁਰੂ ਹੋ ਗਿਆ ਹੈ। ਲਖੀਮਪੁਰ ਵਿੱਚ ਹੋਈ ਕਿਸਾਨਾਂ ਦੀ ਮੌਤ ਵਿੱਚ ਮਿਸ਼ਰਾ ਦਾ ਪੁੱਤਰਾ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀ ਹੈ।

Leave a Reply

Your email address will not be published.