Business

ਲਗਾਤਾਰ ਵਧ ਰਹੇ ਕਰੋਨਾ ਨੂੰ ਦੇਖਦਿਆਂ 16 ਅਗਸਤ ਤੱਕ ਵਧਾਇਆ ਗਿਆ ਲੌਕਡਾਊਨ

ਕੋਰੋਨਾ ਵਾਇਰਸ ਦੇ ਵੱਧ ਰਹੇ ਮਾ ਮ ਲਿ ਆਂ ਦੇ ਮੱਦੇਨਜ਼ਰ ਬਿਹਾਰ ਦੇ ਸ਼ਹਿਰੀ ਇਲਾਕਿਆਂ ਵਿੱਚ ਤਾਲਾਬੰਦੀ ਨੂੰ 16 ਅਗਸਤ ਤੱਕ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਰਾਜ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 1 ਅਗਸਤ ਤੋਂ ਤਾ ਲਾ ਬੰ ਦੀ ਅਗਲੇ 16 ਦਿਨਾਂ ਤੱਕ ਰਹੇਗੀ। ਲੌਕਡਾਊਨ ਸਾਰੇ ਮਿਉਂਸਪਲ ਬਾਡੀਜ਼, ਜ਼ਿਲ੍ਹਾ ਹੈੱਡਕੁਆਰਟਰਾਂ, ਸਬ-ਡਵੀਜਨਾਂ ਅਤੇ ਬਲਾਕ ਹੈੱਡਕੁਆਰਟਰਾਂ ਵਿੱਚ ਲਾਗੂ ਰਹੇਗਾ। ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਦਫਤਰ 50 ਫ਼ੀਸਦੀ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਕੰਮ ਕਰਨਗੇ। ਵਪਾਰਕ ਅਤੇ ਨਿਜੀ ਦਫਤਰ ਵੀ 50 ਫ਼ੀਸਦੀ ਕਰਮਚਾਰੀਆਂ ਨਾਲ ਖੁੱਲ੍ਹਣਗੇ।

ਇਸ ਤੋਂ ਪਹਿਲਾਂ 14 ਜੁਲਾਈ ਨੂੰ ਬਿਹਾਰ ਸਰਕਾਰ ਨੇ ਤਾਲਾਬੰਦੀ ਨੂੰ 31 ਜੁਲਾਈ ਤੱਕ ਵਧਾਉਣ ਦਾ ਫੈਸਲਾ ਕੀਤਾ ਸੀ। ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਨਾਲ ਪੀੜਤਾ ਦੀ ਕੁੱਲ ਗਿਣਤੀ 15 ਲੱਖ ਨੂੰ ਪਾਰ ਕਰ ਗਈ ਹੈ। ਅਜੇ ਦੋ ਦਿਨ ਪਹਿਲਾਂ ਹੀ ਇਹ ਅੰਕੜਾ 14 ਲੱਖ ਤੋਂ ਪਾਰ ਹੋਇਆ ਸੀ। ਇਸ ਬਿ ਮਾ ਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 9,88,029 ਹੋ ਗਈ ਹੈ। ਬਿਹਾਰ ਵਿੱਚ ਹੁਣ ਤੱਕ 43,591 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ।

ਰਾਜ ਵਿੱਚ ਹੁਣ ਤੱਕ 29,220 ਸੰਕਰਮਿਤ ਤੰਦਰੁਸਤ ਹੋ ਚੁੱਕੇ ਹਨ। ਬਿਹਾਰ ਰਾਜ ਵਿੱਚ ਕੋਰੋਨਾ ਸੰਕਰਮਣ ਦੀ ਰਿਕਵਰੀ ਦੀ ਦਰ 67.03 ਪ੍ਰਤੀਸ਼ਤ ਹੈ। 269 ਲੋਕਾਂ ਦੀ ਮੌ ਤ ਹੋ ਚੁੱਕੀ ਹੈ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top