ਲਤੀਫਪੁਰਾ ‘ਚ ਠੰਢ ‘ਚ ਸੜਕਾਂ ‘ਤੇ ਪਏ ਲੋਕਾਂ ਕੋਲ ਪਹੁੰਚੇ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ

 ਲਤੀਫਪੁਰਾ ‘ਚ ਠੰਢ ‘ਚ ਸੜਕਾਂ ‘ਤੇ ਪਏ ਲੋਕਾਂ ਕੋਲ ਪਹੁੰਚੇ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ

ਜਲੰਧਰ ਵਿੱਚ ਨਜਾਇਜ਼ ਉਸਾਰੀਆਂ ਢਹਿਣ ਤੋਂ ਬਾਅਦ ਬਹੁਤ ਸਾਰੇ ਆਗੂ ਲੋਕਾਂ ਦਾ ਦਰਦ ਵੰਡਾਉਣ ਲਈ ਪਹੁੰਚ ਰਹੇ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੰਘੀ ਰਾਤ ਲਤੀਫ਼ਪੁਰਾ ਵਿੱਚ ਬੇਘਰ ਹੋਏ ਲੋਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਕਰਕੇ ਉਹਨਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ ਗਿਆ।

May be an image of 4 people, people standing and crowd

ਸੁਖਬੀਰ ਬਾਦਲ ਨੇ ਸਰਕਾਰ ਵੱਲੋਂ ਉਜਾੜੇ ਲੋਕਾਂ ਦੀ ਸਹਾਇਤਾ ਲਈ ਕਮੇਟੀ ਬਣਾਈ ਤਾਂ ਜੋ ਉਹ ਪੀੜਤ ਲੋਕਾਂ ਨਾਲ ਸੰਪਰਕ ਕਰਕੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਦਾ ਪੱਖ ਰੱਖਣ ਲਈ ਵਕੀਲਾਂ ਦੀ ਸਲਾਹ ਲੈ ਕੇ ਕਾਨੂੰਨੀ ਸਹਾਇਤਾ ਕਰੇਗਾ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾ ਕੇ ਹੀ ਸਾਹ ਲਵੇਗਾ।

May be an image of one or more people, people standing, outdoors and crowd

ਉਨ੍ਹਾਂ ਪੀੜਤਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਨਗੇ। ਉਨ੍ਹਾਂ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਅਪੀਲ ਕੀਤੀ ਕਿ ਉਹ ਪੀੜਤਾਂ ਲਈ ਮਦਦ ਕਰਨ ਦਾ ਪ੍ਰਬੰਧ ਕਰਨ ਤਾਂ ਜੋ ਇਹ ਠੰਢ ਦੇ ਦਿਨਾਂ ਵਿਚ ਰਾਤ ਨੂੰ ਖੁੱਲ੍ਹੇ ਅਸਮਾਨ ਹੇਠ ਰਹਿਣ ਲਈ ਮਜਬੂਰ ਨਾ ਹੋਣ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦੇ ਹਰ ਫੈਸਲੇ ਦਾ ਸਨਮਾਨ ਕਰਦੇ ਹਨ ਪਰ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਪਹਿਲਾ ਇਨ੍ਹਾਂ ਦੇ ਰਹਿਣ ਲਈ ਥਾਂ ਦਾ ਪ੍ਰਬੰਧ ਕਰਦੀ।

Leave a Reply

Your email address will not be published. Required fields are marked *