News

ਲਵਪ੍ਰੀਤ ਖੁਦਕੁਸ਼ੀ ਮਾਮਲੇ ‘ਚ ਪੁਲਿਸ ਨੇ ਬੇਅੰਤ ਕੌਰ ਖ਼ਿਲਾਫ ਧੋਖਾਧੜੀ ਦਾ ਮਾਮਲਾ ਕੀਤਾ ਦਰਜ

ਲਵਪ੍ਰੀਤ ਸਿੰਘ ਅਤੇ ਬੇਅੰਤ ਕੌਰ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਅ ਚੁੱਕਾ ਹੈ। ਇਸੇ ਦਰਮਿਆਨ ਸੋਸ਼ਲ ਮੀਡੀਆ ’ਤੇ ਅਜਿਹੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ ਕਿ ਬੇਅੰਤ ਕੌਰ ਨੂੰ ਡਿਪੋਰਟ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਲਵਪ੍ਰੀਤ ਸਿੰਘ ਅਤੇ ਬੇਅੰਤ ਕੌਰ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ ਗਈ ਸੀ। ਹੁਣ ਲਵਪ੍ਰੀਤ ਉਰਫ ਲਾਡੀ ਧਨੌਲਾ ਦੀ ਮੌਤ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਉਸ ਦੀ ਪਤਨੀ ਬੇਅੰਤ ਕੌਰ ਕੈਨੇਡਾ ਖਿਲਾਫ਼ 420 ਦਾ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੇ ਉਸ ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਹ ਮੁਕੱਦਮਾ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ। ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਲਵਪ੍ਰੀਤ ਦੀ ਮੌਤ ਲਈ ਜ਼ਿੰਮੇਵਾਰ ਉਸ ਦੀ ਪਤਨੀ ਅਤੇ ਉਸ ਦੇ ਸਹੁਰਾ ਪਰਿਵਾਰ ਵਿਰੁਧ ਕੇਸ ਦਰਜ ਕੀਤਾ ਜਾਵੇ। ਪੁਲਿਸ ਵੱਲੋਂ ਕੋਈ ਕਾਰਵਾਈ ਨਾ ਹੋਣ ਤੇ ਲਵਪ੍ਰੀਤ ਦੇ ਪਰਿਵਾਰ, ਪਿੰਡ ਵਾਸੀਆਂ ਵੱਖ-ਵੱਖ ਸੰਸਥਾਵਾਂ ਤੇ ਜੱਥੇਬੰਦੀਆਂ ਵੱਲੋਂ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਉਹ ਬਰਨਾਲਾ ਦੇ ਐਸਐਸਪੀ ਨੂੰ ਵੀ ਕਈ ਵਾਰ ਮਿਲ ਚੁੱਕੇ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਲਵਪ੍ਰੀਤ ਦੇ ਬੇਅੰਤ ਨਾਲ ਵਿਆਹ ਦੇ ਸਬੂਤ ਦੇ ਤੌਰ ਤੇ ਪੈਲੇਸ ਮਾਲਕ, ਫੋਟੋਗ੍ਰਾਫਰ, ਵੀਜ਼ਾ ਲਾਉਣ ਵਾਲੇ ਏਜੰਟ ਦੇ ਬਿਆਨ ਤੇ ਕੀਤੇ ਗਏ ਹਨ। ਇਸ ਮਾਮਲੇ ਦੇ ਵਿੱਚ ਪਹਿਲਾਂ ਲਵਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਬੇਅੰਤ ਕੌਰ ਤੇ ਬਹੁਤ ਸਾਰੇ ਇਲਜ਼ਾਮ ਲਾਏ ਗਏ ਸਨ ਅਤੇ ਚੈਟ ਦੇ ਆਧਾਰ ‘ਤੇ ਉਨ੍ਹਾਂ ਵੱਲੋਂ ਇਕ ਸਬੂਤ ਪੇਸ਼ ਕੀਤੇ ਗਏ ਸਨ। ਜਿਸ ਦੇ ਆਧਾਰ ‘ਤੇ ਉਹ ਕਹਿ ਰਹੇ ਸਨ ਕਿ ਲਵਪ੍ਰੀਤ ਸਿੰਘ ਨੇ ਬੇਅੰਤ ਕੌਰ ਦੇ ਕਾਰਨ ਹੀ ਆਤਮ ਹੱਤਿਆ ਕੀਤੀ ਹੈ ਅਤੇ ਬੇਅੰਤ ਕੌਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਦੱਸ ਦੇਈਏ ਕਿ ਲਵਪ੍ਰੀਤ ਜੋ ਕਿ ਬਰਨਾਲਾ ਦੇ ਕਸਬਾ ਧਨੌਲਾ ਦਾ ਰਹਿਣ ਵਾਲਾ ਸੀ। ਲਵਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਲਵਪ੍ਰੀਤ ਦੀ ਖੁਦਕੁਸ਼ੀ ਦਾ ਕਾਰਨ ਉਸ ਦੀ ਪਤਨੀ ਬੇਅੰਤ ਕੌਰ ਬਾਜਵਾ ਨੂੰ ਦੱਸਿਆ ਜਾ ਰਿਹਾ ਹੈ। ਬੇਅੰਤ ਕੌਰ ਜੋ ਕਿ ਲਵਪ੍ਰੀਤ ਸਿੰਘ ਨਾਲ ਵਿਆਹ ਕਰਾਉਣ ਤੋਂ ਬਾਅਦ ਕੈਨੇਡਾ ਚਲੀ ਗਈ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਲਵਪ੍ਰੀਤ ਸਿੰਘ ਨੂੰ ਕੈਨੇਡਾ ਜਾ ਕੇ ਗੱਲਬਾਤ ਕਰਨੀ ਵੀ ਬੰਦ ਕਰ ਦਿੱਤੀ ਸੀ। ਉੱਥੇ ਹੀ ਲਵਪ੍ਰੀਤ ਸਿੰਘ ਨੇ ਪਰਿਵਾਰ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਮੁੰਡੇ ਦੀ ਮੌਤ ਦਾ ਕਾਰਨ ਬੇਅੰਤ ਕੌਰ ਹੀ ਹੈ।

Click to comment

Leave a Reply

Your email address will not be published.

Most Popular

To Top