ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਹੋਸਟਲ ‘ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

 ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਹੋਸਟਲ ‘ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਮੰਗਲਵਾਰ ਰਾਤ ਨੂੰ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਹੋਸਟਲ ਦੇ ਕਮਰੇ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਕੋਲੋਂ ਇੱਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਸ ਨੇ ਖੁਦਕੁਸ਼ੀ ਨੇ ਪਿੱਛੇ ਕਈ ਕਾਰਨਾਂ ਬਾਰੇ ਲਿਖਿਆ ਹੈ।

Lovely Professional University : लवली प्रोफेशनल यूनिवर्सिटी कैंपस में 10 दिन के भीतर 2 छात्रों ने की आत्महत्या, गुस्साये छात्रों ने काटा जमकर बवाल

ਜਾਣਕਾਰੀ ਮੁਤਾਬਕ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਵਾਰਸਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਮਾਮਲੇ ਸਬੰਧੀ ਐਸਡੀਐਮ ਫਗਵਾੜਾ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨਾ ਫੈਲਾਉਣ ਅਤੇ ਨਾ ਹੀ ਇਸ ਤੇ ਵਿਸ਼ਵਾਸ ਕਰਨ।

Breaking News in English | National Politics News In English

ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਨੇ ਬਿਆਨ ਜਾਰੀ ਕਰਕੇ ਕਿਹਾ ਕਿ, ਮ੍ਰਿਤਕ ਕੋਲੋਂ ਮਿਲੇ ਸੁਸਾਇਡ ਨੋਟ ਵਿੱਚ ਖੁਦਕੁਸ਼ੀ ਦਾ ਕਾਰਨ ਨਿੱਜੀ ਕਾਰਨ ਦੱਸਿਆ ਗਿਆ ਹੈ। ਯੂਨੀਵਰਸਿਟੀ ਪੁਲਿਸ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੀ ਹੈ।

ਕਪੂਰਥਲਾ ਪੁਲਿਸ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਮੰਗਲਵਾਰ ਸ਼ਾਮ 5:30 ਵਜੇ ਐਲਪੀਯੂ ਦੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਸਾਡੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੇ ਨਾਲ ਹੀ ਸੁਸਾਈਡ ਨੋਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published.