News

ਲਾਕਡਾਊਨ ਦਾ ਕਿਸਾਨ ਜਥੇਬੰਦੀਆਂ ਨੇ ਕੀਤਾ ਜਮ ਕੇ ਵਿਰੋਧ, ਕੱਢੇ ਮਾਰਚ

ਪੰਜਾਬ ਵਿੱਚ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਵੀਕੈਂਡ ਲਾਕਡਾਊਨ ਲਗਾਇਆ ਜਾ ਰਿਹਾ ਹੈ ਜਿਸ ਦੇ ਚਲਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲ ਦਿੱਤੀ ਗਈ ਸੀ ਕਿ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਦੁਕਾਨ ਬੰਦ ਨਹੀਂ ਹੋਣ ਦਿੱਤੀ ਜਾਵੇਗੀ। ਇਸ ਦੇ ਚਲਦੇ ਅੱਜ ਵੀਕੈਂਡ ਲਾਕਡਾਊਨ ਲੱਗਣ ਤੋਂ ਬਾਅਦ ਅੰਮ੍ਰਿਤਸਰ ਹਾਲ ਬਾਜ਼ਾਰ ਦੇ ਬਾਹਰ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਤੈਨਾਤ ਰਹੀ।

ਪੁਲਿਸ ਅਧਿਕਾਰੀ ਪ੍ਰਵੇਸ਼ ਚੋਪੜਾ ਨੇ ਕਿਹਾ ਕਿ ਕਿਸੇ ਵੀ ਕੀਮਤ ’ਤੇ ਬਾਜ਼ਾਰ ਨਹੀਂ ਖੁੱਲ੍ਹਣ ਦਿੱਤੇ ਜਾਣਗੇ ਅਤੇ ਜੋ ਸਰਕਾਰ ਵੱਲੋਂ ਗਾਈਡਲਾਈਨਜ਼ ਜਾਰੀ ਕੀਤੀਆਂ ਜਾ ਰਹੀਆਂ ਹਨ ਉਸ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ ਪਰ ਦੁਕਾਨਾਂ ਨਹੀਂ ਖੁੱਲ੍ਹਣ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਜੇ ਕੋਈ ਕਿਸਾਨਾਂ ਦੇ ਕਹਿਣ ’ਤੇ ਦੁਕਾਨ ਖੋਲ੍ਹਦਾ ਅਤੇ ਉਸ ’ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ ਅਤੇ ਜੇ ਕਿਸਾਨ ਆ ਕੇ ਵੀ ਬਾਜ਼ਾਰ ਖੋਲ੍ਹਣ ਲਈ ਕਹਿੰਦੇ ਹਨ ਤਾਂ ਕਿਸਾਨਾਂ ’ਤੇ ਵੀ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।

ਦੁਕਾਨਦਾਰਾਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਸ਼ਨੀ ਐਤਵਾਰ  ਨੂੰ ਦੁਕਾਨਾਂ ਨੂੰ ਖੋਲਣ ਦੀ ਆਗਿਆ ਦਿੱਤੀ ਜਾਵੇ ਤੇ ਇਸ ਦੇ ਨਾਲ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਹੱਕ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲਣ ਦੀ ਅਵਾਜ਼ ਨੂੰ ਬੁਲੰਦ ਕਰਨ ਲਈ 8 ਮਈ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਮੁਜਾਹਰਾ ਕਰਕੇ ਦੁਕਾਨਦਾਰਾਂ ਦੀਆਂ ਦੁਕਾਨਾਂ ਨੂੰ ਖੁਲ੍ਹਵਾਇਆ ਜਾਵੇ।

ਅੱਜ ਦੁਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ਉੜਮੁੜ ਵਿਖੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਜੇ ਸਰਕਾਰ ਨੇ ਜਲਦ ਹੀ ਲਾਕਡਾਊਨ ਨੂੰ ਖ਼ਤਮ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

Click to comment

Leave a Reply

Your email address will not be published. Required fields are marked *

Most Popular

To Top