News

ਲਾਕਡਾਊਨ ਨੂੰ ਲੈ ਕੇ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਜਾਰੀ ਕੀਤੇ ਹੁਕਮ

ਕੋਰੋਨਾ ਵਾਇਰਸ ਦੇ ਕੇਸ ਵਧਣ ਕਾਰਨ ਸਥਿਤੀ ਹੋਰ ਗੰਭੀਰ ਹੁੰਦੀ ਜਾ ਰਹੀ ਹੈ। ਇਸ ਨੂੰ ਲੈ ਕੇ ਪ੍ਰਸ਼ਾਸ਼ਨ ਵੀ ਸਖ਼ਤੀ ਵਧਾ ਰਿਹਾ ਹੈ। ਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਹਰ ਰਾਜ ਵਿੱਚ ਪਾਬੰਦੀਆਂ ਤੇ ਲੌਕਡਾਉਨ ਲਾਉਣ ਦੀ ਛੋਟ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ਮੁਤਾਬਕ ਹਰ ਰਾਜ ਸਰਕਾਰ ਆਪਣੇ ਸੂਬੇ ਵਿੱਚ ਪਾਬੰਦੀਆਂ ਲਾ ਸਕਦਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ਮੁਤਾਬਕ ਹਰ ਰਾਜ ਸਰਕਾਰ ਆਪਣੇ ਸੂਬੇ ਵਿੱਚ ਪਾਬੰਦੀਆਂ ਲਾ ਸਕਦਾ ਹੈ।

ਇਸ ਲਈ ਹੁਣ ਦੇਸ਼ ਭਰ ਵਿੱਚ ਨਹੀਂ ਸਗੋਂ ਵੱਖ-ਵੱਖ ਰਾਜਾਂ ਵਿੱਚ ਲੌਕਡਾਉਨ ਤੇ ਪਾਬੰਦੀਆਂ ਲੱਗਣਗੀਆਂ। ਉੱਥੇ ਹੀ ਰਾਜਸਥਾਨ ਵਿੱਚ ਕੋਰੋਨਾ ਦੇ ਵਧ ਰਹੇ ਕੇਸਾਂ ਕਾਰਨ ਪਾਬੰਦੀਆਂ 3 ਦਿਨਾਂ ਲਈ ਵਧਾ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ 19 ਅਪ੍ਰੈਲ ਤੋਂ 3 ਮਈ ਤੱਕ ਸਵੇਰੇ 5 ਵਜੇ ਤਕ ਸੂਬੇ ਕਈ ‘ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਕੋਰੋਨਾ ਵਾਇਰਸ ਨਾਲ ਲੜਿਆ ਜਾ ਸਕੇ।

ਹੁਣ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਛੋਟ ਦਿੱਤੀ ਹੈ ਕਿ ਉੱਥੇ ਲਾਕਡਾਊਨ ਲਾਇਆ ਜਾ ਸਕਦਾ ਹੈ। ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਦਸ ਦਈਏ ਕਿ  ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਮੁਤਾਬਕ, ਪਿਛਲੇ 24 ਘੰਟਿਆਂ ‘ਚ 2,73, 810 ਨਵੇਂ ਕੇਸ ਆਏ ਤੇ 1,619 ਇਨਫੈਕਟਡ ਲੋਕਾਂ ਦੀ ਜਾਨ ਚਲੀ ਗਈ ਹੈ। ਹਾਲਾਂਕਿ 1,44,178 ਲੋਕ ਕੋਰੋਨਾ ਨਾਲ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਸ਼ਨੀਵਾਰ 2, 61, 500 ਨਵੇਂ ਕੇਸ ਆਏ ਸਨ।

Click to comment

Leave a Reply

Your email address will not be published. Required fields are marked *

Most Popular

To Top