News

ਲਾਕਡਾਊਨ ਹੋਣ ਦੇ ਬਾਵਜੂਦ ਖੁੱਲ੍ਹੇ ਸ਼ਰਾਬ ਦੇ ਠੇਕੇ

ਪੰਜਾਬ ਸਰਕਾਰ ਨੇ ਐਤਵਾਰ ਨੂੰ ਪੂਰਨ ਲਾਕਡਾਊਨ ਲਾਉਣ ਦਾ ਫ਼ੈਸਲਾ ਕੀਤਾ ਹੈ। ਅੱਜ ਐਤਵਾਰ ਨੂੰ ਪੂਰੇ ਪੰਜਾਬ ਵਿੱਚ ਲਾਕਡਾਊਨ ਜਾਰੀ ਹੈ। ਜਿੱਥੇ ਪੂਰੇ ਪੰਜਾਬ ਵਿੱਚ ਬਜ਼ਾਰ ਬੰਦ ਹਨ ਉੱਥੇ ਹੀ ਸ਼ਰਾਬ ਦੇ ਠੇਕੇ ਖੁੱਲ੍ਹੇ ਵੇਖੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਵੀ ਸ਼ਰਾਬ ਦੇ ਠੇਕੇ ਬੰਦ ਨਹੀਂ ਕਰਵਾਏ।

ਸ਼ਰਾਬ ਦੇ ਠੇਕੇ

ਡੀਐਸਪੀ ਹਰਵਿੰਦਰ ਸਿੰਘ ਗਿੱਲ ਨੇ ਦਸਿਆ ਕਿ ਉਹਨਾਂ ਦੇ ਇਲਾਕੇ ਵਿੱਚ ਸਭ ਕੁੱਝ ਬੰਦ ਹੈ ਤੇ ਸ਼ਰਾਬ ਦੇ ਠੇਕੇ ਵੀ ਪੂਰੀ ਤਰ੍ਹਾਂ ਬੰਦ ਹਨ। ਦਸ ਦਈਏ ਕਿ ਕੋਰੋਨਾ ਵਾਇਕਸ ਕਾਰਨ ਪੂਰੇ ਪੰਜਾਬ ਵਿੱਚ ਹਾਹਾਕਾਰ ਮਚਿਆ ਹੋਇਆ ਹੈ। ਲੋਕ ਬੈੱਡ, ਆਕਸੀਜਨ ਤੇ ਹੋਰਨਾਂ ਸਹੂਲਤਾਂ ਨਾ ਮਿਲਣ ਕਾਰਨ ਤੜਫ-ਤੜਫ ਕੇ ਮਰ ਰਹੇ ਹਨ।

ਕੋਰੋਨਾ ਵਾਇਰਸ ਤੇ ਕੰਟਰੋਲ ਕਰਨ ਲਈ ਸਰਕਾਰ ਨੇ ਪੰਜਾਬ ਵਿੱਚ ਐਤਵਾਰ ਦਾ ਲਾਕਡਾਊਨ ਲਾਇਆ ਹੈ। ਲੁਧਿਆਣਾ, ਜਲੰਧਰ, ਪਟਿਆਲਾ, ਸੰਗਰੂਰ, ਤਰਨਤਾਰਨ ਆਦਿ ਵਿੱਚ ਬਾਜ਼ਾਰ ਬੰਦ ਪਏ ਹਨ। ਉੱਥੇ ਹੀ ਲੁਧਿਆਣਾ ਤੋਂ ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਵਿੱਚ ਵੀ ਸਾਰੇ ਬਾਜ਼ਾਰ ਬੰਦ ਹਨ ਅਤੇ ਸਿਰਫ਼ ਦਵਾਈਆਂ ਵਾਲੀਆਂ ਦੁਕਾਨਾਂ ਹੀ ਖੁੱਲ੍ਹੀਆਂ ਰੱਖੀਆਂ ਗਈਆਂ ਹਨ।

Click to comment

Leave a Reply

Your email address will not be published. Required fields are marked *

Most Popular

To Top