ਲਾਰੈਂਸ ਬਿਸ਼ਨੋਈ ਦੇ ਖ਼ਾਸ ਗੈਂਗਸਟਰ ਸੰਪਤ ਨਹਿਰਾ ਨੇ ਬੰਬੀਹਾ ਗੈਂਗ ਨੂੰ ਦਿੱਤੀ ਵੱਡੀ ਧਮਕੀ

 ਲਾਰੈਂਸ ਬਿਸ਼ਨੋਈ ਦੇ ਖ਼ਾਸ ਗੈਂਗਸਟਰ ਸੰਪਤ ਨਹਿਰਾ ਨੇ ਬੰਬੀਹਾ ਗੈਂਗ ਨੂੰ ਦਿੱਤੀ ਵੱਡੀ ਧਮਕੀ

ਰਾਜਸਥਾਨ ਦੇ ਨਾਗੌਰ ਵਿੱਚ ਗੈਂਗਸਟਰ ਸੰਦੀਪ ਬਿਸ਼ਨੋਈ ਦਾ ਪੇਸ਼ੀ ਦੌਰਾਨ ਗੋਲ਼ੀਆਂ ਮਾਰ ਕੇ ਕਤਲ ਕਰਨ ਦੀ ਜ਼ਿੰਮੇਵਾਰੀ ਗੈਂਗਸਟਰ ਬੰਬੀਹਾ ਗਰੁੱਪ ਤੇ ਲਾਰੈਂਸ ਧੜੇ ਨੇ ਲਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਧਮਕੀ ਵੀ ਦਿੱਤੀ ਹੈ। ਲਾਰੈਂਸ ਬਿਸ਼ਨੋਈ ਦੇ ਖ਼ਾਸ ਗੈਂਗਸਟਰ ਸੰਪਤ ਨਹਿਰਾ ਨੇ ਫੇਸਬੁੱਕ ਤੇ ਪੋਸਟ ਪਾ ਕੇ ਦਵਿੰਦਰ ਬੰਬੀਹਾ ਗਰੁੱਪ ਨੂੰ ਆਖਿਆ ਹੈ ਕਿ ਰਾਜਸਥਾਨ ਵਿੱਚ ਜਿਹੜਾ ਕਤਲ ਹੋਇਆ ਹੈ, ਇਹ ਦੀਪਤੀ ਯਾਦਵ ਗੈਂਗ ਨੇ ਕੀਤਾ ਹੈ, ਨਾ ਸਾਡਾ ਦੀਪਤੀ ਨਾਲ ਅਤੇ ਨਾ ਹੀ ਸੰਦੀਪ ਬਿਸ਼ਨੋਈ ਨਾਲ ਕੋਈ ਲੈਣਾ ਦੇਣਾ ਹੈ।

Haryana STF recovers 5 weapons used by gangster Sampat Nehra, aides -  Hindustan Times

ਦਵਿੰਦਰ ਬੰਬੀਹਾ ਵਾਲੇ ਮੱਛਰਾਂ ਨੂੰ ਬੋਲ ਦਿਓ ਕਿ ਸੁੱਕੀ ਹਵਾਬਾਜ਼ੀ ਮਾਰਨ ਨਾਲ ਬੰਦੇ ਨਹੀਂ ਮਾਰੇ ਜਾਂਦੇ, ਨਕਲੀ ਪੋਸਟਾਂ ਪਾ ਕੇ ਫੜ੍ਹਾਂ ਨਾ ਮਾਰਿਆ ਕਰੋ। ਰਹੀ ਗੱਲ ਬਦਲੇ ਦੀ ਤਾਂ ਬਦਲਾ ਕੌਣ ਲਵੇਗਾ, ਇਸ ਦਾ ਪਤਾ ਜਲਦੀ ਹੀ ਲੱਗ ਜਾਵੇਗਾ। ਅਸੀਂ ਕਾਂਡ ਕਰਨ ਤੋਂ ਪਹਿਲਾਂ ਨਹੀਂ ਬੋਲੀ ਦਾ ਸਾਡੇ ਕਾਂਡ ਅਖ਼ਬਾਰ ਬੋਲਦੀ ਹੈ। ਰਾਜਸਥਾਨ ਦੇ ਨਾਗੌਰ ਵਿੱਚ ਸੋਮਵਾਰ ਨੂੰ ਦਿਨ ਦਿਹਾੜੇ ਪੇਸ਼ੀ ਤੇ ਆਏ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

ਹਮਲੇ ਵਿੱਚ ਸੰਦੀਪ ਨੂੰ 9 ਗੋਲ਼ੀਆਂ ਲੱਗੀਆਂ, ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ, ਇਸ ਵਾਰਦਾਤ ਵਿੱਚ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਸੁਲਤਾਨ ਦਵਿੰਦਰ ਬੰਬੀਹਾ ਨਾਂ ਦੀ ਫੇਸਬੁੱਕ ਆਈਡੀ ਤੇ ਪਾਈ ਗਈ ਪੋਸਟ ਵਿੱਚ ਲਿਖਿਆ ਗਿਆ ਹੈ ਕਿ ਸੰਦੀਪ ਬਿਸ਼ਨੋਈ ਦਾ ਜਿਹੜਾ ਕੰਮ ਹੋਇ ਹੈ, ਉਹ ਸਾਡੇ ਸ਼ੇਰ ਭਰਾਵਾਂ ਨੇ ਕੀਤਾ ਹੈ।

ਅੱਗੇ ਆਉਣ ਵਾਲੇ ਸਮੇਂ ਵਿੱਚ ਲਾਰੈਂਸ, ਜੱਗੂ ਅਤੇ ਗੋਲਡੀ ਬਰਾੜ ਦਾ ਵੀ ਹੋਵੇਗਾ ਪੱਕਾ। ਦੇਖਦੇ ਰਹੋ ਅਤੇ ਇੰਤਜ਼ਾਰ ਕਰੋ। ਕਾਬਲੇਗੌਰ ਹੈ ਕਿ ਲਾਰੈਂਸ ਅਤੇ ਜੱਗੂ ਦੋਵੇਂ ਪੰਜਾਬ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ। ਗੈਂਗਸਟਰ ਗੋਲਡੀ ਬਰਾੜ ਕੈਨੇਡਾ ਵਿੱਚ ਲੁੱਕ ਕੇ ਬੈਠਾ ਹੈ। ਪਹਿਲਾਂ ਹੀ ਬੰਬੀਹਾ ਗੈਂਗ ਕਹਿ ਚੁੱਕਾ ਹੈ ਕਿ ਸਿੱਧੂ ਮੂਸੇਵਾਲਾ ਦਾ ਨਾਮ ਉਹਨਾਂ ਦੇ ਗੈਂਗ ਨਾਲ ਜ਼ਬਰਨ ਜੋੜਿਆ ਗਿਆ ਹੈ ਅਤੇ ਇਸ ਲਈ ਲਾਰੈਂਸ ਗੈਂਗ ਨੇ ਉਸ ਦਾ ਕਤਲ ਕਰ ਦਿੱਤਾ।

ਜੇ ਹੁਣ ਨਾਮ ਜੁੜ ਹੀ ਗਿਆ ਹੈ ਤਾਂ ਉਹ ਆਪਣੇ ਭਰਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਜ਼ਰੂਰ ਲੈਣਗੇ। ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਕਤਲ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਬੰਬੀਹਾ ਗੈਂਗ ਨੇ ਲਈ ਸੀ।  ਇਸ ਪੋਸਟ ਤੋਂ ਬਾਅਦ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਵੀ ਬੰਬੀਹਾ ਗਰੁੱਪ ਨੂੰ ਜਵਾਬ ਦਿੱਤਾ ਹੈ।

ਆਫੀਸ਼ੀਅਲ ਗੋਲਡੀ ਬਰਾੜ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਲਿਖਿਆ ਗਿਆ ਹੈ ਕਿ ਛੋਟੂ ਬਿਸ਼ਨੋਈ ਮੰਗਾਲੀ ਅਤੇ ਸੰਦੀਪ ਬਿਸ਼ਨੋਈ ਮੰਗਾਲੀ ਦਾ ਅੱਜ ਤੋਂ 10 ਸਾਲ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ ਅਤੇ ਇਹ ਦੋਵੇਂ ਹੀ ਸਾਡੀ ਜਾਣਕਾਰ ਸਨ। ਇਨ੍ਹਾਂ ਦੇ ਰਾਜ਼ੀਨਾਮੇ ਦੀ ਵੀ ਕੋਸ਼ਿਸ਼ ਕੀਤੀ ਗਈ ਸੀ ਪਰ ਇਹ ਦੋਵੇਂ ਨਹੀਂ ਮੰਨੇ।

Leave a Reply

Your email address will not be published.