News

ਲਾਲ ਕਿਲ੍ਹਾ ਹਿੰਸਾ ਮਾਮਲੇ ’ਚ ਲੱਖ ਸਿਧਾਣਾ ਦੀ 20 ਜੁਲਾਈ ਤੱਕ ਗ੍ਰਿਫ਼ਤਾਰੀ ’ਤੇ ਰੋਕ

ਲੱਖਾ ਸਿਧਾਣਾ ਨੂੰ ਦਿੱਲੀ ਦੇ ਇੱਕ ਅਦਾਲਤ ਨੇ ਸ਼ਨੀਵਾਰ ਨੂੰ ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਜ਼ਮਾਨਤ ਦਿੱਤੀ ਹੈ। ਲੱਖਾ ਸਿਧਾਣਾ ਦੀ ਅੰਤਰਿਮ ਸੁਰੱਖਿਆ ਵਧਾ ਦਿੱਤੀ ਗਈ ਹੈ ਯਾਨੀ ਦੀ ਲੱਖਾ ਸਿਧਾਣਾ ਨੂੰ ਫਿਲਹਾਲ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਅਦਾਲਤ ਨੇ ਇਹ ਕਿਹਾ ਕਿ ਉਹਨਾਂ ਚੀਜ਼ਾਂ ਵਿੱਚ ਦਖ਼ਲ ਨਹੀਂ ਦੇਵੇਗਾ ਜਿੱਥੇ ਬੁਨਿਆਦੀ ਅਧਿਕਾਰ ਸ਼ਾਮਲ ਹਨ।”

Farmers protest: Farmers storm Red Fort as protest gets unruly on Republic  Day - Telegraph India

ਵਧੀਕ ਸੈਸ਼ਨ ਜੱਜ ਕਾਮਿਨੀ ਲੌ ਨੇ 20 ਜੁਲਾਈ ਤੱਕ ਸਿਧਾਣਾ ਨੂੰ ਗ੍ਰਿਫ਼ਤਾਰ ਨਾ ਕਰਨ ਲਈ ਦਿੱਲੀ ਪੁਲਿਸ ਨੂੰ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਉਹ ਜੇਲ੍ਹ ਭਰੋ ਅੰਦੋਲਨ ਸ਼ੁਰੂ ਨਹੀਂ ਕਰਨਾ ਚਾਹੁੰਦੀ। 26 ਜਨਵਰੀ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਟਰੈਕਟਰ ਪਰੇਡ ਦੌਰਾਨ ਪੁਲਿਸ ਨਾਲ ਝੜਪ ਹੋਈ ਸੀ ਅਤੇ ਲਾਲ ਕਿਲ੍ਹੇ ਵਿੱਚ ਹਿੰਸਾ ਮਗਰੋਂ ਝੰਡਾ ਲਹਿਰਾਇਆ ਗਿਆ ਸੀ।

Click to comment

Leave a Reply

Your email address will not be published.

Most Popular

To Top