ਜਲੰਧਰ: ਬੀਤੇ ਦਿਨੀਂ ਲੁਟੇਰਿਆਂ ਦਾ ਡੱਟ ਕੇ ਸਾਹਮਣਾ ਕਰਨ ਵਾਲੀ ਕੁਸੁਮ ਨੂੰ ਹੁਣ ਡਿਪਟੀ ਕਮਿਸ਼ਨਰ ਘਨਸ਼ਾਨ ਥੋਰੀ ਨੇ ਸਨਮਾਨਤ ਕਰਦੇ ਹੋਏ ਇਕ ਲੱਖ ਰੁਪੇ ਦਾ ਚੈੱਕ ਸੌਂਪਿਆ ਹੈ। ਕੁਸੁਮ ਅੱਜ ਆਪਣੇ ਪਿਤਾ ਸਾਧੂ ਰਾਮ ਅਤੇ ਮਾਂ ਦੇ ਨਾਲ ਡਿਪਟੀ ਕਮਿਸ਼ਨਰ ਦੇ ਦਫ਼ਤਰ ਪੁੱਜੀ, ਜਿੱਥੇ ਡੀ. ਸੀ. ਵੱਲੋਂ ਉਸ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ।

ਕੁਸੁਮ ਦੇ ਹੌਂਸਲੇ ਨੂੰ ਸਲਾਮ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਪ੍ਰੋਗਰਾਮ ਤਹਿਤ ਹੋਰਾਂ ਕੁੜੀਆਂ ਨੂੰ ਪ੍ਰੇਰਿਤ ਕਰਨ ਲਈ ਬਰਾਂਡ ਅੰਬੈਸਡਰ ਦੇ ਚਿੰਨ੍ਹ ਵਜੋਂ ਉਸ ਨੂੰ ਇਕ ਤਸਵੀਰ ਭੇਟ ਕੀਤੀ ਗਈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਕੁਸੁਮ ਨੇ ਜਲੰਧਰ ਨੂੰ ਮਾਣ ਦਿਵਾਇਆ ਹੈ ਅਤੇ ਇਹ ਉਸ ਦੀ ਮਿਸਾਲੀ ਬਹਾਦਰੀ ਦੀ ਪ੍ਰਸ਼ੰਸਾ ਦੀ ਇਕ ਛੋਟਾ ਜਿਹੀ ਭੇਟ ਹੈ।
ਮਾਂ ਨੇ ਵਿਛੜੇ ਪੁੱਤ ਲਈ ਪੁਲਿਸ ਅੱਗੇ ਲਾਈ ਗੁਹਾਰ, ਨਹੀਂ ਮਿਲ ਰਿਹਾ ਕੋਈ ਸੁਰਾਗ
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕੌਮੀ ਅਤੇ ਰਾਜ ਬਹਾਦਰੀ ਪੁਰਸਕਾਰ ਲਈ ਕੁਸੁਮ ਦੇ ਨਾਂ ਦੀ ਸਿਫਾਰਿਸ਼ ਵੀ ਕੀਤੀ ਗਈ ਹੈ ਅਤੇ ਸਾਰੀ ਜਾਣਕਾਰੀ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਦਫ਼ਤਰ ਤੱਕ ਭੇਜੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਸੁਮ ਨੇ ਲੁਟੇਰਿਆਂ ਦਾ ਬਹਾਦਰੀ ਨਾਲ ਸਾਹਮਣਾ ਕਰਦੇ ਹੋਏ ਇਹ ਸਾਬਤ ਕਰ ਦਿੱਤਾ ਹੈ ਕਿ ਕੁੜੀਆਂ ਨੂੰ ਜੇਕਰ ਕੋਈ ਮੌਕਾ ਦਿੱਤਾ ਜਾਵੇ ਤਾਂ ਉਹ ਕੁਝ ਵੀ ਹਾਸਲ ਕਰ ਸਕਦੀਆਂ ਹਨ।
