ਲੁਟੇਰਿਆਂ ਨੇ ਘੇਰਿਆ ਸੁਨਿਆਰਾ, ਸੁਨਿਆਰੇ ਨੇ ਇੰਝ ਕੀਤਾ ਲੁਟੇਰਿਆਂ ਦਾ ਸਾਹਮਣਾ

 ਲੁਟੇਰਿਆਂ ਨੇ ਘੇਰਿਆ ਸੁਨਿਆਰਾ, ਸੁਨਿਆਰੇ ਨੇ ਇੰਝ ਕੀਤਾ ਲੁਟੇਰਿਆਂ ਦਾ ਸਾਹਮਣਾ

ਅੰਮ੍ਰਿਤਸਰ ਵਿੱਚ ਹਥਿਆਰਬੰਦ ਲੁਟੇਰਿਆਂ ਵੱਲੋਂ ਜਦ ਗੱਡੀ ਲੁੱਟਣ ਦੇ ਇਰਾਦੇ ਨਾਲ ਇੱਕ ਕਾਰ ਚਾਲਕ ਨੂੰ ਪਿਸਤੌਲ ਦਿਖਾ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਰ ਚਾਲਕ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਲੁਟੇਰਿਆਂ ਤੇ ਹੀ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਲੁਟੇਰੇ ਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਅਤੇ ਉਸ ਦਾ ਸਾਥੀ ਜਾਨ ਬਚਾ ਕੇ ਮੌਕੇ ਤੋਂ ਫਰਾਰ ਹੋ ਗਿਆ।

ਇਸ ਸਬੰਧੀ ਗੱਲਬਾਤ ਕਰਦਿਆਂ ਰਣਜੀਤ ਸਿੰਘ ਬੱਗਾ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ। ਜਦੋਂ ਉਹ ਅੰਮ੍ਰਿਤਸਰ ਬਾਈਪਾਸ ਤੇ ਪਹੁੰਚਿਆ ਤਾਂ ਦੋ ਲੁਟੇਰਿਆਂ ਵੱਲੋਂ ਉਸ ਨਾਲ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਤੇ ਪਿਸਤੌਲ ਦਿਖਾ ਕੇ ਡਰਾਉਣਾ ਸ਼ੁਰੂ ਕਰ ਦਿੱਤਾ। ਇਸ ਤੇ ਰਣਜੀਤ ਸਿੰਘ ਬੱਗਾ ਨੇ ਵੀ ਆਪਣੀ ਲਾਇਸੰਸੀ ਪਿਸਤੌਲ ਦੇ ਨਾਲ ਗੋਲ਼ੀਆਂ ਚਲਾ ਦਿੱਤੀਆਂ।

ਇਸ ਦੌਰਾਨ ਇੱਕ ਲੁਟੇਰੇ ਨੂੰ ਗੋਲ਼ੀ ਵੱਜੀ ਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਦੂਜਾ ਲੁਟੇਰਾ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਮਿਲੀ ਜਾਣਕਾਰੀ ਮੁਤਾਬਕ ਰਣਜੀਤ ਸਿੰਘ ਬੱਗਾ ਨਾਮਕ ਵਿਅਕਤੀ ਨਾਲ 2 ਅਣਪਛਾਤੇ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਉਸ ਵੱਲੋਂ ਆਪਣਾ ਬਚਾਅ ਕਰਦੇ ਹੋਏ ਪੰਜ ਗੋਲ਼ੀਆਂ ਚਲਾਈਆਂ ਗਈਆਂ।

ਇਸ ਵਿੱਚ ਇੱਕ ਲੁਟੇਰੇ ਦੀ ਮੌਤ ਹੋ ਗਈ ਅਤੇ ਲੁਟੇਰੇ ਦੇ ਹੱਥ ਤੋਂ ਇੱਕ ਨਜਾਇਜ਼ ਹਥਿਆਰ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ, ਫਿਲਹਾਲ ਪੁਲਿਸ ਵੱਲੋਂ ਮ੍ਰਿਤਕ ਲੁਟੇਰੇ ਦੀ ਲਾਸ਼ ਆਪਣੇ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published.