ਪੈਟਰੋਲ ਪੰਪ ’ਤੇ ਵਿਅਕਤੀ ਦੀ ਕਾਰ ’ਚੋਂ ਲੱਖਾਂ ਰੁਪਏ ਲੈ ਫਰਾਰ ਹੋਏ ਲੁਟੇਰੇ!

 ਪੈਟਰੋਲ ਪੰਪ ’ਤੇ ਵਿਅਕਤੀ ਦੀ ਕਾਰ ’ਚੋਂ ਲੱਖਾਂ ਰੁਪਏ ਲੈ ਫਰਾਰ ਹੋਏ ਲੁਟੇਰੇ!

ਜਲੰਧਰ ‘ਚ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ ਬਾਹਰ ਪੈਟਰੋਲ ਪੰਪ ‘ਤੇ ਰਾਤ ਸਮੇਂ ਲੁਟੇਰਿਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਪੈਟਰੋਲ ਪੰਪ ਦੇ ਬਾਹਰ ਟਾਇਰ ਪੈਂਚਰ ਲਵਾਉਣ ਆਏ ਵਿਅਕਤੀ ਦੀ ਕਾਰ ਵਿੱਚੋਂ ਲੁਟੇਰੇ ਪੈਸਿਆਂ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਏ। ਜਾਣਕਾਰੀ ਮਿਲੀ ਹੈ ਕਿ ਲੁਟੇਰੇ ਮੋਟਰ ਸਾਈਕਲ ‘ਤੇ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਬੈਗ ‘ਚ 8 ਲੱਖ ਤੋਂ ਜ਼ਿਆਦਾ ਕੈਸ਼ ਸੀ। ਉਨ੍ਹਾਂ ਨੇ ਦੁਕਾਨਦਾਰ ਨੂੰ ਪੈਂਚਰ ਲਗਾਉਣ ਲਈ ਕਿਹਾ। ਇਸ ਦੌਰਾਨ ਲੁਟੇਰਿਆਂ ਨੇ ਕਾਰ ਦੀ ਖਿੜਕੀ ਖੋਲ੍ਹੀ ਅਤੇ ਗੱਡੀ ਵਿੱਚੋਂ ਬੈਗ ਲੈ ਕੇ ਫਰਾਰ ਹੋ ਗਏ।

ਕੁਝ ਲੋਕ ਲੁਟੇਰਿਆਂ ਦੇ ਪਿੱਛੇ ਵੀ ਭੱਜੇ ਪਰ ਉਹ ਹੱਥ ਨਾ ਆਏ। ਪੀੜਤ ਵਿਅਕਤੀ ਨੇ ਨੇੜਲੀ ਗੁਰੂ ਗੋਬਿੰਦ ਸਿੰਘ ਐਵੀਨਿਊ ਵੈਲਫੇਅਰ ਸੁਸਾਇਟੀ ਦੇ ਮੁਖੀ ਰਾਜਨ ਗੁਪਤਾ ਨੂੰ ਫੋਨ ਕਰਕੇ ਬੁਲਾਇਆ।। ਇਸ ਤੋਂ ਬਾਅਦ ਸਥਾਨਕ ਵਿਧਾਇਕ ਰਮਨ ਅਰੋੜਾ ਨੂੰ ਫੋਨ ਕਰਕੇ ਸਾਰੀ ਘਟਨਾ ਬਾਰੇ ਦੱਸਿਆ। ਵਿਧਾਇਕ ਨੇ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜਣ ਲਈ ਕਿਹਾ। ਵਿਧਾਇਕ ਦੇ ਫੋਨ ਕਰਨ ਤੋਂ ਬਾਅਦ ਥਾਣਾ ਰਾਮਾਮੰਡੀ ਦੀ ਪੁਲਿਸ, CIA ਸਟਾਫ, DCP, ACP, ਮੌਕੇ ਤੇ ਪਹੁੰਚ ਗਏ।

ਥਾਣਾ ਰਾਮਾਮੰਡੀ ਦੇ ਇੰਚਾਰਜ ਨਵਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੈਟਰੋਲ ਪੰਪ ‘ਤੇ ਕੰਮ ਕਰਦੇ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੈਟਰੋਲ ਪੰਪ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published.