ਲੁਧਿਆਣਾ ਅਤੇ ਪਟਿਆਲਾ ’ਚ ਲਗਿਆ ‘ਨਾਈਟ ਕਰਫਿਊ’

ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਦੇਖ ਪੰਜਾਬ ਸਰਕਾਰ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ। ਪੰਜਾਬ ਦੇ 2 ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਲਗਾਉਣਾ ਦਾ ਫ਼ੈਸਲਾ ਲਿਆ ਗਿਆ ਹੈ। ਇੱਥੇ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਨਾਈਟ ਕਰਫਿਊ ਰਹੇਗਾ। ਪਟਿਆਲਾ ਅਤੇ ਲੁਧਿਆਣਾ ਸ਼ਹਿਰ ਵਿੱਚ ਨਾਈਟ ਕਰਫਿਊ ਲਗਾਇਆ ਗਿਆ ਹੈ।

ਇਸ ਤੋਂ ਪਹਿਲਾਂ ਜਲੰਧਰ, ਕਪੂਰਥਲਾ, ਨਵਾਂਸ਼ਹਿਰ ਵਿੱਚ ਵੀ ਕਰਫਿਊ ਲਗਾਇਆ ਜਾ ਚੁੱਕਾ ਹੈ। ਇੱਥੇ ਰਾਤ ਨੂੰ 11 ਵਜੇ ਤੋਂ ਬਾਅਦ ਘਰੋਂ ਨਿਕਲਣ ’ਤੇ ਪਾਬੰਦੀ ਰਹੇਗੀ। ਪ੍ਰਸਾਸ਼ਨ ਵੱਲੋਂ ਸਖ਼ਤ ਹਦਾਇਤ ਦਿੱਤੀ ਗਈ ਹੈ ਕਿ ਜਿਹੜੇ ਲੋਕ ਇਹਨਾਂ ਨਿਯਮਾਂ ਦਾ ਪਾਲਣ ਨਹੀਂ ਕਰੇਗਾ ਉਹਨਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਸਰਕਾਰੀ ਮੁਲਾਜ਼ਮ ਆਰਮੀ, ਜ਼ਰੂਰੀ ਸੇਵਾਵਾਂ ਮੈਡੀਕਲ ਐਮਰਜੈਂਸੀ, ਪੁਲਿਸ, ਸਰਕਾਰੀ ਜਾਂ ਪ੍ਰਾਈਵੇਟ ਪ੍ਰਾਪਰਟੀ ਦੀ ਸੁਰੱਖਿਆ ਲਈ ਐਮਰਜੈਂਸੀ ਸਰਵਿਸ ਨੂੰ ਨਾਈਟ ਕਰਫਿਊ ਵਿੱਚ ਛੋਟ ਮਿਲੇਗੀ। ਨਾਈਟ ਕਰਫਿਊ ਦੌਰਾਨ ਇਕ ਤੋਂ ਦੂਜੇ ਜ਼ਿਲ੍ਹੇ ਜਾਂ ਫਿਰ ਇਕ ਸੂਬੇ ਤੋਂ ਦੂਜੇ ਸੂਬਾ ਹਾਈਵੇਅ ’ਤੇ ਜਾਣ ਵਾਲਿਆਂ ਨੂੰ ਛੋਟ ਹੋਵੇਗੀ। ਹਾਲਾਂਕਿ ਸ਼ਹਿਰ ਵਿੱਚ ਜਾਣ ’ਤੇ ਪਾਬੰਦੀ ਹੋਵੇਗੀ।
