ਲੁਧਿਆਣਾ ਕੇਂਦਰੀ ਜੇਲ੍ਹ ’ਚ ਨਸ਼ਾ ਸਪਲਾਈ ਕਰਨ ਦਾ ਪਰਦਾਫਾਸ਼, ASI ਅਤੇ ਚਾਹ ਵੇਚਣ ਵਾਲੇ ਕੀਤੇ ਗ੍ਰਿਫ਼ਤਾਰ  

 ਲੁਧਿਆਣਾ ਕੇਂਦਰੀ ਜੇਲ੍ਹ ’ਚ ਨਸ਼ਾ ਸਪਲਾਈ ਕਰਨ ਦਾ ਪਰਦਾਫਾਸ਼, ASI ਅਤੇ ਚਾਹ ਵੇਚਣ ਵਾਲੇ ਕੀਤੇ ਗ੍ਰਿਫ਼ਤਾਰ  

ਲੁਧਿਆਣਾ ਪੁਲਿਸ ਨੇ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਗੋਲੀਆਂ ਅਤੇ ਹੈਰੋਇਨ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਲੁਧਿਆਣਾ ਪੁਲਿਸ ਨੇ ਇੱਕ ਏਐਸਆਈ ਅਤੇ ਇੱਕ ਚਾਹ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਚਾਹ ਵੇਚਣ ਵਾਲੇ ਦਾ ਇੱਕ ਦੋਸਤ ਵੀ ਸ਼ਾਮਲ ਹੈ, ਜੋ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

Gangster व आंतकवादियों द्वारा जेल ब्रेक प्लान के बाद सैंट्रल जेल की सुरक्षा  कड़ी, Alert जारी - jail break plan by gangster and terrorists-mobile

ਐਸਟੀਐਫ ਲੁਧਿਆਣਾ ਰੇਂਜ ਨੇ ਸੂਚਨਾ ਦੇ ਆਧਾਰ ਤੇ ਕੇਂਦਰੀ ਜੇਲ੍ਹ ਦੇ ਹਵਾਲਾਤੀ ਕੋਲੋਂ 600 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਤੋਂ ਪ੍ਰੋਡਕਸ਼ਨ ਵਾਰੰਟ ਤੇ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਇਹ ਕੰਮ ਇੱਕ ਏਐਸਆਈ ਵੱਲੋਂ ਚਾਹ ਵਿਕਰੇਤਾ ਨਾਲ ਮਿਲ ਕੇ ਕੀਤਾ ਜਾ ਰਿਹਾ ਹੈ। ਉਸ ਦੇ ਬਿਆਨਾਂ ਤੋਂ ਬਾਅਦ ਚਾਹ ਵੇਚਣ ਵਾਲੇ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਨੇ ਦੱਸਿਆ ਕਿ ਜੇਲ੍ਹ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇੱਕ ਸਹਾਇਕ ਥਾਣੇਦਾਰ ਅਤੇ ਇੱਕ ਚਾਹ ਵਾਲੇ ਨੂੰ ਕਾਬੂ ਕੀਤਾ ਗਿਆ ਹੈ ਜਦਕਿ ਚਾਹ ਵਾਲੇ ਦਾ ਇੱਕ ਸਾਥੀ ਅਜੇ ਗ੍ਰਿਫ਼ਤ ਤੋਂ ਬਾਹਰ ਚੱਲ ਰਿਹਾ ਹੈ। ਉਹਨਾਂ ਨੇ ਖੁਲਾਸਾ ਕੀਤਾ ਕਿ ਜਦੋਂ ਹਵਾਲਾਤੀ ਕੋਰਟ ਵਿੱਚ ਪੇਸ਼ੀ ਲਈ ਆਉਂਦੇ ਸਨ ਤਾਂ ਰਾਜੂ ਚਾਹ ਵਾਲੇ ਦੀ ਮਦਦ ਨਾਲ ਇਹ ਨਸ਼ਾ ਹਵਾਲਾਤੀ ਦੇ ਹੱਥੋਂ ਕੇਂਦਰੀ ਜੇਲ੍ਹ ਤੱਕ ਪਹੁੰਚਾਇਆ ਜਾਂਦਾ ਸੀ।

 

 

Leave a Reply

Your email address will not be published.