ਲੁਧਿਆਣਾ ਕੋਰਟ ’ਚ ਪੇਸ਼ੀ ਲਈ ਪੁੱਜੇ ਭਾਰਤ ਭੂਸ਼ਣ ਆਸ਼ੂ, ਬਾਜਵਾ ਅਤੇ ਵੜਿੰਗ ਵੀ ਪਹੁੰਚੇ

 ਲੁਧਿਆਣਾ ਕੋਰਟ ’ਚ ਪੇਸ਼ੀ ਲਈ ਪੁੱਜੇ ਭਾਰਤ ਭੂਸ਼ਣ ਆਸ਼ੂ, ਬਾਜਵਾ ਅਤੇ ਵੜਿੰਗ ਵੀ ਪਹੁੰਚੇ

ਸਾਬਕਾ ਮੰਤਰੀ ਭਾਰਤ ਭੂਸ਼ਣ ਲੁਧਿਆਣਾ ਕੋਰਟ ਵਿੱਚ ਪੇਸ਼ੀ ਭੁਗਤਣ ਲਈ ਪਹੁੰਚੇ ਹਨ। ਇਸ ਦੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਅਦਾਲਤ ‘ਚ ਪੇਸ਼ੀ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ਪੁੱਜੇ ਹਨ।

ਪ੍ਰਤਾਪ ਸਿੰਘ ਬਾਜਵਾ ਵਲੋਂ ਭਾਰਤ ਭੂਸ਼ਣ ਆਸ਼ੂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਕੀਤੀ ਹੈ ਪਰ ਉਨ੍ਹਾਂ ਨੇ ਪੱਤਰਕਾਰਾਂ ਨਾਲ ਕੋਈ ਵੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ। ਆਸ਼ੂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਤੋਂ ਬਾਅਦ ਉਹ ਅਦਾਲਤੀ ਕੰਪਲੈਕਸ ਪਹੁੰਚ ਰਹੇ ਹਨ, ਜਦਕਿ ਰਾਜਾ ਵੜਿੰਗ ਨੇ ਮੁੜ ਤੋਂ ਆਸ਼ੂ ਖ਼ਿਲਾਫ਼ ਵਿਜੀਲੈਂਸ ਵਲੋਂ ਕੀਤੀ ਗਈ ਕਾਰਵਾਈ ਨੂੰ ਬਦਲਾਖੋਰੀ ਦੀ ਭਾਵਨਾ ਦੱਸਿਆ ਹੈ।

ਉਨ੍ਹਾਂ ਦੱਸਿਆ ਕਿ ਅਦਾਲਤ ‘ਚ ਸੱਚਾਈ ਸਭ ਦੇ ਸਾਹਮਣੇ ਆ ਜਾਵੇਗੀ। ਕੁਝ ਦੇਰ ਬਾਅਦ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਣਾ ਹੈ ਅਤੇ ਇਸ ਲਈ ਵਿਜੀਲੈਂਸ ਅਧਿਕਾਰੀ ਪੁਲਿਸ ਰਿਮਾਂਡ ਲੈਣ ਲਈ ਦਸਤਾਵੇਜ਼ ਤਿਆਰ ਕਰ ਰਹੇ ਹਨ।

 

Leave a Reply

Your email address will not be published.