ਲੁਧਿਆਣਾ ’ਚ ਇਸ ਸਮੇਂ ਖੁਲ੍ਹਣਗੀਆਂ ਇਹ ਦੁਕਾਨਾਂ, ਇਹ ਚੀਜ਼ਾਂ ਰਹਿਣਗੀਆਂ ਬੰਦ

ਪੰਜਾਬ ਵਿੱਚ ਕੋਰੋਨਾ ਕੇਸ ਵਧਣ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮਿੰਨੀ ਲਾਕਡਾਊਨ ਵੀ ਲਾਇਆ ਗਿਆ ਹੈ। ਇਸ ਦੇ ਚਲਦੇ ਲੁਧਿਆਣਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਰਫਿਊ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਇਸ ਤਹਿਤ ਹੁਣ ਸਾਰੀਆਂ ਦੁਕਾਨਾਂ, ਨਿੱਜੀ ਦਫ਼ਤਰ ਅਤੇ ਸੰਸਥਾਨ ਸਵੇਰੇ 5 ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹ ਸਕਦੇ ਹਨ।
ਸ਼ੁੱਕਰਵਾਰ ਦੁਪਹਿਰ 12 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤੱਕ ਵੀਕੈਂਡ ਕਰਫਿਊ ਰਿਹਾ ਕਰੇਗਾ। ਦੁੱਧ ਦੀ ਸਪਲਾਈ ਨੂੰ ਲੈ ਕੇ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਇਸ ਵਿੱਚ ਦੁੱਧ, ਬਰੈੱਡ, ਸਬਜ਼ੀ, ਕਰਿਆਨਾ, ਫਲ, ਮੀਟ ਅਤੇ ਪੋਲਟਰੀ ਦੁਕਾਨਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਦੇ ਸ਼ਾਮ 5 ਵਜੇ ਤੋਂ ਰਾਤ 9 ਵਜੇ ਤੱਕ ਰਹੇਗਾ।
ਉੱਥੇ ਹੀ ਮੈਡੀਕਲ ਸਟੋਰ ਅਤੇ ਡੀਜ਼ਲ ਪੈਟਰੋਲ ਪੰਪ 24 ਘੰਟੇ ਖੁੱਲ੍ਹੇ ਰਹਿਣਗੇ। ਇਸ ਤੋਂ ਇਲਾਵਾ ਸੈਲੂਨ, ਸਿਨੇਮਾਹਾਲ, ਜਿਮ, ਮਨੋਰੰਜਨ ਪਾਰਕ, ਬਾਰ ਅਤੇ ਹੋਰ ਬਾਕੀ ਬੰਦ ਰਹਿਣਗੇ।
ਦਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਕੇਸਾਂ ਦੀ ਗਿਣਤੀ ਵਧਣ ਕਾਰਨ ਪੰਜਾਬ ਸਰਕਾਰ ਵੀ ਚਿੰਤਾ ਵਿੱਚ ਡੁੱਬੀ ਹੋਈ ਹੈ। ਕੱਲ੍ਹ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 8367 ਨਵੇਂ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਇਕ ਦਿਨ ਚ 165 ਲੋਕਾਂ ਦੀ ਮੌਤ ਹੋ ਗਈ।
