ਲੁਧਿਆਣਾ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਸੰਗਤਾਂ ਨੇ ਮਾਮਲੇ ਦੀ ਜਾਂਚ ਕਰਨ ਦੀ ਕੀਤੀ ਮੰਗ

 ਲੁਧਿਆਣਾ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਸੰਗਤਾਂ ਨੇ ਮਾਮਲੇ ਦੀ ਜਾਂਚ ਕਰਨ ਦੀ ਕੀਤੀ ਮੰਗ

ਲੁਧਿਆਣਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਨਹਿਰ ‘ਚ ਇਕ ਢੇਰ ‘ਤੇ ਗੁਟਕਾ ਸਾਹਿਬ ਸੁੱਟੇ ਹੋਏ ਮਿਲੇ। ਇਸ ਤੋਂ ਇਲਾਵਾ ਹਿੰਦੂ ਦੇਵੀ-ਦੇਵਤਿਆਂ ਨਾਲ ਸਬੰਧਿਤ ਪੱਤਰੀਆਂ ਵੀ ਬਰਾਮਦ ਹੋਈਆਂ ਹਨ। ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਮੌਕੇ ‘ਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਪੁੱਜੇ ਹੋਏ ਹਨ। ਸੰਗਤਾਂ ਨੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਜਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਕਸਬਾ ਬਿਆਸ ਵਿੱਚ ਗੁਟਕਾ ਸਾਹਿਬ ਦੀ ਕਥਿਤ ਬੇਅਦਬੀ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਸੀ।

ਇਸ ਘਟਨਾ ਦੀ ਸੂਚਨਾ ਮਿਲਣ ਤੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਤੋਂ ਭਾਈ ਬਲਬੀਰ ਸਿੰਘ ਮੁੱਛਲ ਅਤੇ ਇਲਾਕੇ ਦੇ ਹੋਰਨਾਂ ਲੋਕਾਂ ਸਣੇ ਡੀਐਸਪੀ ਬਾਬਾ ਬਕਾਲਾ ਸਾਹਿਬ ਹਰਕ੍ਰਿਸ਼ਨ ਸਿੰਘ ਮੌਕੇ ਉੱਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ।

 

Leave a Reply

Your email address will not be published.