Uncategorized

ਲੁਧਿਆਣਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਲੁਧਿਆਣਾ ਦੀ ਮੇਡ ਕਲੋਨੀ ਵਿੱਚ ਗੁਟਕਾ ਸਾਹਿਬ ਦੇ ਕੁੱਝ ਅੰਗ ਮਿਲੇ। ਸਿੱਖ ਜੱਥੇਬੰਦੀਆਂ ਨੇ ਮੌਕੇ ਤੇ ਪਹੁੰਚ ਕੇ ਇਸ ਦਾ ਵਿਰੋਧ ਜਤਾਇਆ। ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।

ਪੁਲਿਸ ਨੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰ ਕੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਜਿਸ ਦੀ ਸ਼ਨਾਖਤ ਬਲਵਿੰਦਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਪਵਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਹੀ ਜਾਣਕਾਰੀ ਮਿਲੀ ਸੀ ਕਿ ਗੁਟਕਾ ਸਾਹਿਬ ਦੇ ਕੁਝ ਅੰਗ ਇੱਕ ਕਲੋਨੀ ਦੀ ਗਲੀ ਵਿਚ ਪਏ ਹਨ।

ਜਿਸ ਤੋਂ ਬਾਅਦ ਉਨ੍ਹਾਂ ਨੇ ਮਾਮਲੇ ਦੀ ਤਫਤੀਸ਼ ਕੀਤੀ। ਜਾਂਚ ਵਿਚ ਸਾਹਮਣੇ ਆਇਆ ਕਿ  ਇਸ ਪੂਰੀ ਘਟਨਾ ਨੂੰ ਅੰਜਾਮ ਬਲਵਿੰਦਰ ਸਿੰਘ ਨਾਂ ਵਿਅਕਤੀ ਨੇ ਦਿੱਤਾ ਹੈ। ਬਲਵਿੰਦਰ ਸਿੰਘ ਨਸ਼ੇ ਦਾ ਆਦੀ ਹੈ ਅਤੇ ਘਰ ਵਿਚ ਕਲੇਸ਼ ਕਰਦਾ ਹੈ। ਪੁਲਿਸ ਨੇ ਬਲਵਿੰਦਰ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top