ਲੁਧਿਆਣਾ ਦੀ ਅਦਾਲਤ ’ਚ ਹੋਇਆ ਵੱਡਾ ਧਮਾਕਾ, 2 ਲੋਕਾਂ ਦੀ ਹੋਈ ਮੌਤ
By
Posted on

ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਸਥਾਨਕ ਅਦਾਲਤ ਵਿੱਚ ਵੀਰਵਾਰ ਨੂੰ ਜ਼ਬਰਦਸਤ ਧਮਾਕਾ ਹੋਇਆ ਹੈ, ਜਿਸ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਚਹਿਰੀ ਦੀ ਪੂਰੀ ਇਮਾਰਤ ਹੀ ਕੰਬਣ ਲੱਗ ਪਈ।

ਇਹ ਵੀ ਪਤਾ ਲਗਦਾ ਹੈ ਕਿ ਇਹ ਧਮਾਕਾ ਕਚਹਿਰੀ ਦੀ ਤੀਜੀ ਮੰਜ਼ਿਲ ਤੇ ਹੋਇਆ ਹੈ ਅਤੇ ਇਸ ਦੌਰਾਨ ਇੱਕ ਔਰਤ ਜ਼ਖ਼ਮੀ ਹੋ ਗਈ ਹੈ। ਧਮਾਕੇ ਦਾ ਕਾਰਨਾਂ ਦੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ।
ਪੁਲਿਸ ਨੇ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਅਦਾਲਤੀ ਕੰਪਲੈਕਸ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ।
