ਲੁਧਿਆਣਾ ਦੀ ਸਟੀਲ ਫੈਕਟਰੀ ‘ਚ ਫੱਟਿਆ ਬੁਆਇਲਰ, 2 ਮਜ਼ਦੂਰਾਂ ਨੂੰ ਜਾਨ ਤੋਂ ਧੋਣੇ ਪਏ ਹੱਥ!

ਲੁਧਿਆਣਾ ਦੇ ਦੋਰਾਹਾ ਸ਼ਹਿਰ ਵਿੱਚ ਅੱਜ ਮੰਗਲਵਾਰ ਇੱਕ ਬੁਆਇਲਰ ਫੱਟ ਗਿਆ। ਇਸ ਘਟਨਾ ‘ਚ 2 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 4 ਲੋਕ ਜ਼ਖਮੀ ਹੋ ਗਏ। ਇਹਨਾਂ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਰਾਮਪੁਰ ਰੋਡ ‘ਤੇ ਸਥਿਤ ਗ੍ਰੇਟ ਇੰਡੀਆ ਸਟੀਲ ਫੈਕਟਰੀ ਦੀ ਹੈ। ਜਦੋਂ ਬੁਆਇਲਰ ਫਟਿਆ ਤਾਂ ਮਜ਼ਦੂਰ ਆਪਣੇ ਕਮਰੇ ਵਿੱਚ ਆਰਾਮ ਕਰ ਰਹੇ ਸਨ।
ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਸੂਚਨਾ ਦਿੱਤੀ। ਬਚਾਅ ਟੀਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਫੈਕਟਰੀ ਵਿੱਚ ਕੰਮ ਕਰਦੇ ਇੱਕ ਮੁਲਾਜ਼ਮ ਨੇ ਦੱਸਿਆ ਕਿ 6 ਤੋਂ 7 ਲੋਕ ਕੰਮ ਕਰ ਰਹੇ ਸਨ। ਅਚਾਨਕ ਧਮਾਕਾ ਹੋਇਆ ਅਤੇ ਕੁਝ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 4 ਲੋਕਾਂ ਨੂੰ ਹਸਪਤਾਲ ਭੇਜਿਆ ਗਿਆ।