ਲੁਧਿਆਣਾ ਦੇ ਅਰਬਨ ਅਸਟੇਟ 1-2 ’ਚ ਲਗਿਆ ਮੁਕੰਮ ਲਾਕਡਾਊਨ

ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਇਸ ਦੇ ਮੱਦੇਨਜ਼ਰ ਲੁਧਿਆਣਾ ਦਾ ਪ੍ਰਸ਼ਾਸ਼ਨ ਚਿੰਤਾ ਵਿੱਚ ਡੁੱਬ ਗਿਆ ਹੈ। ਇਸ ਚਲਦੇ ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ ਨੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਇਹਨਾਂ ਦੋਵਾਂ ਖੇਤਰਾਂ ਵਿੱਚ 100 ਫ਼ੀਸਦੀ ਲਾਕਡਾਊਨ ਦੇ ਹੁਕਮ ਦਿੱਤੇ ਗਏ ਹਨ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਮੁਤਾਬਕ ਇਹਨਾਂ ਦੋਵਾਂ ਇਲਾਕਿਆਂ ਨੂੰ ਸੀਲ ਕਰ ਦਿੱਤੇ ਜਾਣਗੇ ਅਤੇ ਇਹ ਹੁਕਮ 18-4-2021 ਨੂੰ ਰਾਤ 9 ਵਜੇ ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਜ਼ਿਲ੍ਹ ਸੰਪਰਕ ਅਫ਼ਸਰ ਦੁਆਰਾ ਦਿੱਤੀ ਜਾਣਕਾਰੀ ਮੁਤਾਬਕ ਦੁੱਗਰੀ ਫੇਜ਼ 1 ਅਤੇ 2 ਵਿੱਚ ਕੋਰੋਨਾ ਦੇ ਲਗਭਗ 70 ਮਾਮਲੇ ਸਾਹਮਣੇ ਆਏ ਹਨ।
ਦਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਹਾਲਾਤ ਇੰਨੇ ਵਿਗੜ ਰਹੇ ਹਨ ਕਿ ਮਰੀਜ਼ਾਂ ਨੂੰ ਹਸਪਤਾਲ ਦੇ ਬਾਹਰ ਹੀ ਕੋਰੋਨਾ ਦੇ ਮਰੀਜ਼ ਮਰ ਰਹੇ ਹਨ। ਸਿਹਤ ਵਿਭਾਗ ਦੇ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਦੇ ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿੱਚ ਪੀੜਤ ਮਰੀਜ਼ਾਂ ਦੀ ਗਿਣਤੀ 1 ਕਰੋੜ 47 ਲੱਖ 88 ਹਜ਼ਾਰ 109 ਹੋ ਗਈ ਹੈ।
