ਲੁਧਿਆਣਾ ਦੇ ਹਸਪਤਾਲ ਨੇ ਵਰਤੀ ਵੱਡੀ ਲਾਪਰਵਾਹੀ, ਪੀੜਤ ਪਰਿਵਾਰ ਨੇ ਡਾਕਟਰਾਂ ਨਾਲ ਕੀਤੀ ਕੁੱਟਮਾਰ

ਲੁਧਿਆਣਾ ਦੇ ਸਿਵਲ ਹਸਪਤਾਲ ਦੇ ਵਿਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇਕ ਪਰਿਵਾਰ ਨੇ ਸਿਵਲ ਹਸਪਤਾਲ ਦੇ ਪ੍ਰਸ਼ਾਸ਼ਨ ਤੇ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਵੇਚਣ ਦੇ ਇਲਜ਼ਾਮ ਲਗਾਏ। ਇਸ ਦੌਰਾਨ ਪਰਿਵਾਰ ਦੇ ਕੁਝ ਮੈਂਬਰਾਂ ਵੱਲੋਂ ਹਸਪਤਾਲ ਵਿੱਚ ਜੰਮ ਕੇ ਹੰਗਾਮਾ ਕੀਤਾ ਗਿਆ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਉਹਨਾਂ ਵੱਲੋਂ ਹਸਪਤਾਲ ਦੀ ਭੰਨਤੋੜ ਕੀਤੀ ਅਤੇ ਕਈ ਡਾਕਟਰਾਂ ਨਾਲ ਵੀ ਬਦਸਲੂਕੀ ਕਰਨ ਦੀ ਖਬਰ ਸਾਹਮਣੇ ਆਈ ਹੈ। ਡਾਕਟਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਗੁੱਸੇ ਵਿੱਚ ਆਏ ਪੀੜਤ ਪਰਿਵਾਰ ਨੇ ਐਸਐਮਓ ਦੇ ਦਫ਼ਤਰ ਤੱਕ ਦੀ ਵੀ ਭੰਨਤੋੜ ਕੀਤੀ।
ਮੌਕੇ ’ਤੇ ਪਹੁੰਚੀ ਪੁਲਿਸ ਨੇ ਹਲਾਤਾਂ ਤੇ ਕਾਬੂ ਪਾਇਆ ਅਤੇ ਪਰਿਵਾਰ ਨੂੰ ਕਾਰਵਾਈ ਦਾ ਭਰੋਸਾ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।