ਲੁਧਿਆਣਾ ਪੁਲਿਸ ਵੱਲੋਂ ਸਿਮਰਜੀਤ ਬੈਂਸ ਤੇ ਮਾਮਲਾ ਦਰਜ, ਸਿਵਲ ਸਰਜਨ ਦੀ ਸ਼ਿਕਾਇਤ ’ਤੇ ਕੀਤੀ ਗਈ ਕਾਰਵਾਈ

 ਲੁਧਿਆਣਾ ਪੁਲਿਸ ਵੱਲੋਂ ਸਿਮਰਜੀਤ ਬੈਂਸ ਤੇ ਮਾਮਲਾ ਦਰਜ, ਸਿਵਲ ਸਰਜਨ ਦੀ ਸ਼ਿਕਾਇਤ ’ਤੇ ਕੀਤੀ ਗਈ ਕਾਰਵਾਈ

ਲੁਧਿਆਣਾ: ਸਿਮਰਜੀਤ ਬੈਂਸ ਵੱਲੋਂ ਪਬਲਿਕ ਥਾਵਾਂ ਤੇ ਘੁੰਮਣ ਅਤੇ ਆਪਣੇ ਸੰਬੋਧਨ ਵਿੱਚ ਮਾਸਕ ਪਾਉਣ ਦੇ ਖਿਲਾਫ ਬੋਲਣ ਤੇ ਹੁਣ ਉਨ੍ਹਾਂ ਖਿਲਾਫ ਲੁਧਿਆਣਾ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ, ਸਿਮਰਜੀਤ ਬੈਂਸ ਦੀ ਸ਼ਿਕਾਇਤ ਲੁਧਿਆਣਾ ਦੇ ਸਿਵਲ ਸਰਜਨ ਰਾਜੇਸ਼ ਬਗਾ ਵੱਲੋਂ ਕੀਤੀ ਗਈ ਹੈ ਉਨ੍ਹਾਂ ਸ਼ਿਕਾਇਤ ਵਿੱਚ ਕਿਹਾ ਕਿ ਸਿਮਰਜੀਤ ਬੈਂਸ ਸਰਕਾਰ ਵੱਲੋਂ ਜਾਰੀ ਕੀਤੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਨੇ ਅਤੇ ਲੋਕਾਂ ਵਿਚ ਇਹ ਅਫਵਾਹ ਫੈਲਾ ਰਹੇ ਨੇ ਕਿ ਮਾਸਕ ਲਾਉਣ ਨਾਲ ਕੁਝ ਨਹੀਂ ਹੁੰਦਾ।

ਕੱਚੇ ਤੇਲ ਦੇ ਰੇਟਾਂ ਵਿਚ ਆਈ ਭਾਰੀ ਗਿਰਾਵਟ, ਪੈਟਰੋਲ ਤੇ ਡੀਜ਼ਲ ਕਦੋਂ ਹੋਵੇਗਾ ਸਸਤਾ?

ਲੁਧਿਆਣਾ ਡਵੀਜ਼ਨ ਨੰਬਰ 8 ਦੇ ਵਿੱਚ ਸਿਮਰਜੀਤ ਬੈਂਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਹਨਾਂ ਦੇ ਡਿਜ਼ਾਸਟਰ ਐਕਟ ਤੋਂ ਇਲਾਵਾ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਲੋਕਾਂ ਵਿਚ ਅਫਵਾਹ ਫੈਲਾਉਣ ਦੀਆਂ ਧਰਾਵਾਂ ਲਾਈਆਂ ਗਈਆਂ ਨੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਸਮੀਰ ਵਰਮਾ ਨੇ ਦੱਸਿਆ ਕਿ ਸਿਵਲ ਸਰਜਨ ਵੱਲੋਂ ਉਨਾਂ ਨੂੰ ਸ਼ਿਕਾਇਤ ਕੀਤੀ ਗਈ ਸੀ ਜਿਸ ਤੋਂ ਬਾਅਦ ਸਿਮਰਜੀਤ ਬੈਂਸ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ ਕਿਉਂਕਿ ਬੀਤੇ ਦਿਨੀਂ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਬਾਹਰ ਉਹ ਬਿਨਾਂ ਮਾਸਕ ਘੁੰਮ ਰਹੇ ਸਨ ਅਤੇ ਲੋਕਾਂ ਨੂੰ ਵੀ ਇਹ ਕਹਿ ਰਹੇ ਸਨ ਕਿ ਮਾਸਕ ਲਾਉਣ ਨਾਲ ਕੁਝ ਨਹੀਂ ਹੁੰਦਾ।

Leave a Reply

Your email address will not be published.