ਲੁਧਿਆਣਾ ਪੁੱਜੇ CM ਚੰਨੀ ਦਾ ਵੱਡਾ ਐਲਾਨ, ਅਲਾਟ ਕੀਤੀ 11 ਕਨਾਲ ਜ਼ਮੀਨ

 ਲੁਧਿਆਣਾ ਪੁੱਜੇ CM ਚੰਨੀ ਦਾ ਵੱਡਾ ਐਲਾਨ, ਅਲਾਟ ਕੀਤੀ 11 ਕਨਾਲ ਜ਼ਮੀਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਲੁਧਿਆਣਾ ਦੌਰੇ ਤੇ ਹਨ। ਉਹ ਇੱਥੇ ਸਭ ਤੋਂ ਪਹਿਲਾਂ ਲੁਧਿਆਣਾ ਦੇ ਪ੍ਰਾਚੀਨ ਦੁਗਰਾ ਮਾਤਾ ਮੰਦਿਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹਨਾਂ ਨੇ ਐਲਾਨ ਕੀਤਾ ਕਿ ਦੁਰਗਾ ਮਾਤਾ ਮੰਦਿਰ ਨੂੰ 11 ਕਨਾਲ ਜ਼ਮੀਨ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮੰਦਿਰ ਕਮੇਟੀ ਦੀ ਇਹ ਮੰਗ ਸੀ ਕਿਉਂ ਕਿ ਮੰਦਿਰ ਵਿੱਚ ਹਸਪਤਾਲ ਵੀ ਚਲਾਇਆ ਜਾਂਦਾ ਹੈ, ਜਿਸ ਕਰਕੇ ਉਹਨਾਂ ਨੇ ਇਹ ਫ਼ੈਸਲਾ ਲਿਆ ਹੈ। ਦੂਜੇ ਪਾਸੇ ਨਸ਼ਿਆਂ ਅਤੇ ਐਸਸੀ ਸਕਾਲਰਸ਼ਿਪ ਦੇ ਮੁੱਦੇ ਨੂੰ ਲੈ ਕੇ ਵੀ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਸੀਂ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀ ਪਾਏ ਗਏ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਦੱਸਣਯੋਗ ਹੈ ਕਿ ਜਿੱਥੇ ਸਿਆਸੀ ਪਾਰਟੀਆਂ ਦੇ ਆਗੂ ਲੁਧਿਆਣਾ ਆ ਕੇ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਭਰੋਸਾ ਦਵਾ ਰਹੇ ਹਨ, ਉੱਥੇ ਹੀ ਲੁਧਿਆਣਾ ਮਾਲਵਾ ਦਾ ਸਭ ਤੋਂ ਵੱਡਾ ਇਲਾਕਾ ਹੋਣ ਕਰਕੇ ਇੱਥੇ ਵੱਡੀ ਗਿਣਤੀ ਵਿੱਚ ਹਿੰਦੂ ਵੋਟਰ ਵੀ ਹਨ ਅਤੇ ਹੁਣ ਹਿੰਦੂ ਭਾਈਚਾਰੇ ਲਈ ਵੀ ਸਿਆਸੀ ਲੀਡਰਾਂ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਕਈ ਫ਼ੈਸਲੇ ਲਏ ਜਿਹਨਾਂ ਨਾਲ ਨਸ਼ਿਆਂ ਦੇ ਸੌਦਾਗਰਾਂ ਨੂੰ ਠੱਲ੍ਹ ਪਾਈ ਜਾਵੇਗੀ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦੇ ਹੋਣ।

Leave a Reply

Your email address will not be published.